ਡੀਈਐੱਫ ਨੇ ਸਰਕਾਰ ਦੀ ਅਰਥੀ ਸਾੜੀ

ਡੀਈਐੱਫ ਨੇ ਸਰਕਾਰ ਦੀ ਅਰਥੀ ਸਾੜੀ

ਸਰਕਾਰ ਦੀ ਅਰਥੀ ਫੂਕਦੇ ਹੋਏ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਨੁਮਾਇੰਦੇ। -ਫੋਟੋ: ਹਿਮਾਂਸ਼ੂ ਮਹਾਜਨ

ਸਤਵਿੰਦਰ ਬਸਰਾ
ਲੁਧਿਆਣਾ, 10 ਜੁਲਾਈ

ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਨੂੰ ਲੈ ਕੇ ਜ਼ਿਲ੍ਹੇ ਅਤੇ ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰੇ ਕਰਨ ਦੇ ਫੈਸਲੇ ਤਹਿਤ ਅੱਜ ਲੁਧਿਆਣਾ ਵਿੱਚ ਡੀਸੀ ਦਫਤਰ ਦੇ ਸਾਹਮਣੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਹੋਏ ਇਕੱਠ ਨੇ ਮਿਡ-ਡੇਅ ਮੀਲ ਵਰਕਰਾਂ ਨੂੰ 10 ਮਹੀਨੇ ਦੀ ਥਾਂ 12 ਮਹੀਨੇ ਦੀ ਤਨਖਾਹ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਰੁਪਿੰਦਰਪਾਲ ਗਿੱਲ, ਜਨਰਲ ਸਕੱਤਰ ਸੁਖਵਿੰਦਰ ਲੀਲ, ਮੀਤ ਪ੍ਰਧਾਨ ਰਮਨਜੀਤ ਸੰਧੂ, ਜਸਵੀਰ ਅਕਾਲਗੜ੍ਹ (ਡੀਟੀਐਫ ਜ਼ਿਲ੍ਹਾ ਪ੍ਰਧਾਨ) ਅਤੇ ਰਾਜ ਰਾਣੀ ਨੇ ਕਿਹਾ ਕਿ ਮਿੱਡ-ਡੇਅ ਮੀਲ ਵਰਕਰ ਕਰੋਨਾ ਸੰਕਟ ਕਾਰਨ ਬੁਰੇ ਦੌਰ ਵਿੱਚੋਂ ਲੰਘ ਰਹੇ ਹਨ। ਨਿਗੂਣੀ ਤਨਖਾਹ ਜੋ ਕਿ ਸਿਰਫ 10 ਮਹੀਨੇ ਮਿਲਦੀ ਹੈ,ਗੁਜ਼ਾਰਾ ਕਰਨ ਯੋਗ ਨਹੀ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਨ੍ਹਾਂ ਦੀ ਤਨਖਾਹ ਵਿੱਚ ਵਾਧਾ ਕਰਨ ਦੇ ਨਾਲ ਨਾਲ 12 ਮਹੀਨੇ ਤਨਖਾਹ ਦਿੱਤੀ ਜਾਵੇ।ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਪੱਕੀ ਤਨਖਾਹ ਲਗਾਉਣ, ਸਰਵੇ ਭੱਤਾ ਦੁਬਾਰਾ ਲਗਾਉਣ, ਸਰਵੇ ਐਪ ਦੇ ਮਿਲਦੇ ਰੁਪਏ ਵਧਾਉਣ ਦੀ ਮੰਗ ਕੀਤੀ ਗਈ। ਜੰਗਲਾਤ ਵਰਕਰ ਨੂੰ ਰੈਗੂਲਰ ਕਰਨ ਅਤੇ ਵਰਕਰਾਂ ’ਤੇ 2016 ਦਾ ਨੋਟੀਫਿਕੇਸ਼ਨ ਲਾਗੂ ਕਰਨ ਦੀ ਮੰਗ ਕੀਤੀ ਗਈ। ਮਨਪ੍ਰੀਤ ਸਿੰਘ ਅਤੇ ਹਰਕੇਸ਼ ਚੌਧਰੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਅ ਕਮਿਸ਼ਨ 31 ਦਸੰਬਰ 2020 ਤੱਕ ਅੱਗੇ ਪਾ ਦਿੱਤਾ ਗਿਆ ਹੈ, ਜਨਵਰੀ 2018 ਤੋਂ ਡੀਏ ਜਾਮ ਹੈ,158 ਮਹੀਨਿਆਂ ਦਾ ਬਕਾਇਆ ਦੱਬ ਲਿਆ ਗਿਆ ਹੈ ਆਦਿ ਮੰਗਾਂ ਪੂਰੀਟਾਂ ਕੀਤੀਆਂ ਜਾਣ। ਇਸ ਮੌਕੇ ਆਸ਼ਾ ਵਰਕਰਾਂ ਵੱਲੋਂ ਐਲਾਨੀ 3 ਦਿਨਾ ਹੜਤਾਲ ਦਾ ਸਮਰਥਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਮੰਗਾਂ ਪ੍ਰਤੀ ਸਰਕਾਰ ਸੰਜੀਦਾ ਨਹੀਂ ਹੁੰਦੀ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕੁਲਵਿੰਦਰ ਛੋਕਰਾਂ, ਕੇਵਲ ਮਾਂਗਟ, ਜੰਗਪਾਲ ਸਿੰਘ, ਰਜਿੰਦਰ ਜੰਡਿਆਲੀ, ਇੰਦਰਜੀਤ ਮੁਲਾਂਪੁਰ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All