ਖੰਨਾ: ਇਥੋਂ ਦੇ ਏਐੱਸ ਕਾਲਜ ਫਾਰ ਵਿਮੈਨ ਵਿੱਚ ਸਾਲਾਨਾ ਡਿਗਰੀ ਤੇ ਇਨਾਮ ਵੰਡ ਸਮਾਰੋਹ ਹੋਇਆ। ਇਸ ਵਿਚ ਲੋਕ ਸਭਾ ਮੈਂਬਰ ਡਾ.ਅਮਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਡਾ.ਮੀਨੂੰ ਸ਼ਰਮਾ ਨੇ ਬਾਹਰੋਂ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ 501 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ 173 ਵੱਖ ਵੱਖ ਵਿੱਦਿਅਕ, ਸੱਭਿਆਚਾਰਕ ਖੇਤਰ ਵਿਚ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕਰਦਿਆਂ ਡਾ.ਅਮਰ ਸਿੰਘ ਨੇ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਾਲਜ ਦੇ ਵਿਕਾਸ ਲਈ 11 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਐਡਵੋਕੇਟ ਬਰਿੰਦਰ ਡੈਵਿਟ, ਅਮਿਤ ਵਰਮਾ ਨੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਡਾ.ਪ੍ਰਭਜੀਤ ਸਿੰਘ, ਡਾ.ਸੁਸ਼ਮਾ ਸਿੰਗਲਾ, ਹਰਿੰਦਰ ਕੌਰ, ਸੁਸ਼ੀਲ ਕੁਮਾਰ, ਵਿਕਾਸ ਮਹਿਤਾ, ਸੁਮਿਤ ਲੁਥਰਾ, ਸੰਜੀਵ ਕੁਮਾਰ, ਤੇਜਿੰਦਰ ਸ਼ਰਮਾ, ਨਵਦੀਪ ਸ਼ਰਮਾ, ਰਾਜ ਕੁਮਾਰ ਸਾਹਨੇਵਾਲੀਆ, ਹਰਦੇਵ ਸਿੰਘ ਰੋਸ਼ਾ, ਗੁਰਮੀਤ ਨਾਗਪਾਲ, ਪਰਮਜੀਤ ਸਿੰਘ ਸੇਤੀਆ, ਹਰਪ੍ਰੀਤ ਆਹਲੂਵਾਲੀਆ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ