ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਰਾਬ ਮਾਫ਼ੀਆ ਤੇ ਹਥਿਆਰਬੰਦ ਗੁੰਡਾ ਗਰੋਹ ਖ਼ਿਲਾਫ਼ ਕਾਰਵਾਈ ਦੀ ਮੰਗ

ਸੀਟੂ ਆਗੂਆਂ ਦੇ ਵਫ਼ਦ ਨੂੰ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਇਨਸਾਫ਼ ਦਾ ਭਰੋਸਾ
ਜ਼ਿਲ੍ਹਾ ਪੁਲੀਸ ਮੁਖੀ ਨੂੰ ਮਿਲਣ ਵਫ਼ਦ ਵਿੱਚ ਸ਼ਾਮਲ ਸੀਟੂ ਆਗੂ। -ਫੋਟੋ: ਸ਼ੇਤਰਾ
Advertisement

ਨਾਜਾਇਜ਼ ਸ਼ਰਾਬ ਦੀ ਵਿਕਰੀ ਜ਼ੋਰਾਂ ’ਤੇ ਹੈ ਅਤੇ ਹਥਿਆਰਬੰਦ ਗੁੰਡਾ ਗਰੋਹ ਯੋਜਨਾਬੱਧ ਤਰੀਕੇ ਨਾਲ ਇਹ ਧੰਦਾ ਚਲਾ ਰਿਹਾ ਹੈ। ਰਾਏਕੋਟ ਹਲਕੇ ਵਿੱਚ ਸ਼ਰ੍ਹੇਆਮ ਵਿਕਦੀ ਨਾਜਾਇਜ਼ ਸ਼ਰਾਬ ਅਤੇ ਹਥਿਆਰਬੰਦ ਗੁੰਡਾ ਗਰੋਹਾਂ ਦੀਆਂ ਵਧ ਰਹੀਆਂ ਗਤੀਵਿਧੀਆਂ ਖ਼ਿਲਾਫ਼ ਸੀਟੂ ਦਾ ਇਕ ਵਫ਼ਦ ਅੱਜ ਇਥੇ ਜ਼ਿਲ੍ਹਾ ਪੁਲੀਸ ਮੁਖੀ ਡਾ. ਅੰਕੁਰ ਗੁਪਤਾ ਨੂੰ ਮਿਲਿਆ। ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨੇ ਤੇਜ਼ੀ ਨਾਲ ਵਧੇ ਇਸ ਧੰਦੇ ਉੱਪਰ ਡੂੰਘੀ ਚਿੰਤਾ ਪ੍ਰਗਟਾਈ ਹੈ। ਐਸਐਸਪੀ ਨੂੰ ਮਿਲ ਕੇ ਸੀਟੂ ਨੇ ਸਖ਼ਤ ਤੇ ਫੌਰੀ ਕਾਰਵਾਈ ਦੀ ਮੰਗ ਕੀਤੀ।

Advertisement

ਜ਼ਿਲ੍ਹਾ ਪੁਲੀਸ ਮੁਖੀ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਸੀਟੂ ਦੇ ਸੂਬਾਈ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਸਮੇਤ ਹੋਰ ਸੀਟੂ ਆਗੂਆਂ ਨੇ ਦੋਸ਼ ਲਾਇਆ ਕਿ ਚੰਡੀਗੜ੍ਹ ਅਤੇ ਹਰਿਆਣਾ ਸਮੇਤ ਦੂਜੇ ਰਾਜਾਂ ਤੋਂ ਆ ਰਹੀ ਸ਼ਰਾਬ ਤੋਂ ਇਲਾਵਾ ਇਲਾਕੇ ਵਿੱਚ ਨਕਲੀ ਸ਼ਰਾਬ ਦੀ ਵਿੱਕਰੀ ਸ਼ਰ੍ਹੇਆਮ ਜਾਰੀ ਹੈ ਅਤੇ ਸ਼ਰਾਬ ਮਾਫ਼ੀਆ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹਥਿਆਰਬੰਦ ਗੁੰਡਾ ਗਰੋਹਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਸੀਟੂ ਆਗੂਆਂ ਨੇ ਪਿੰਡ ਬੁਰਜ ਹਕੀਮਾਂ ਵਿੱਚ ਕੁਝ ਦਿਨ ਪਹਿਲਾਂ ਕਾਰ ਸਵਾਰ ਪਤੀ-ਪਤਨੀ ਨੂੰ ਰਾਤ ਸਮੇਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਘੇਰ ਕੇ ਹਥਿਆਰਬੰਦ ਵਿਅਕਤੀਆਂ ਵਲੋਂ ਧਮਕਾਏ ਜਾਣ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕੁਝ ਵਿਅਕਤੀਆਂ ਵਲੋਂ ਇਸ ਘਟਨਾ ਨੂੰ ਧਾਰਮਿਕ ਰੰਗਤ ਦੇਣ ਦੀ ਨਿੰਦਾ ਕਰਦਿਆਂ ਨਿਰਪੱਖ ਜਾਂਚ ਉਪਰੰਤ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਪੁਲੀਸ ਮੁਖੀ ਵਲੋਂ ਸੀਟੂ ਆਗੂਆਂ ਦੇ ਵਫ਼ਦ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਹੈ।

Advertisement