ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੱਸ ਚਾਲਕ ਦੀ ਕੁੱਟਮਾਰ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਮੰਗੀ

ਇੱਥੇ ਕੁਝ ਦਿਨ ਪਹਿਲਾਂ ਸਕੂਲ ਬੱਸ ਹੇਠਾਂ ਆਉਣ ਕਾਰਨ ਪਾਲਤੂ ਕੁੱਤੇ ਦੀ ਮੌਤ ਹੋ ਗਈ ਸੀ ਜਿਸ ’ਤੇ ਪਰਿਵਾਰ ਵੱਲੋਂ ਬਜ਼ੁਰਗ ਡਰਾਇਵਰ ਦੀ ਕੁੱਟਮਾਰ ਕਰ ਕੇ ਦਸਤਾਰ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਬੇਸ਼ੱਕ ਪੁਲੀਸ ਨੇ ਇਸ ਸਬੰਧੀ...
Advertisement
ਇੱਥੇ ਕੁਝ ਦਿਨ ਪਹਿਲਾਂ ਸਕੂਲ ਬੱਸ ਹੇਠਾਂ ਆਉਣ ਕਾਰਨ ਪਾਲਤੂ ਕੁੱਤੇ ਦੀ ਮੌਤ ਹੋ ਗਈ ਸੀ ਜਿਸ ’ਤੇ ਪਰਿਵਾਰ ਵੱਲੋਂ ਬਜ਼ੁਰਗ ਡਰਾਇਵਰ ਦੀ ਕੁੱਟਮਾਰ ਕਰ ਕੇ ਦਸਤਾਰ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਬੇਸ਼ੱਕ ਪੁਲੀਸ ਨੇ ਇਸ ਸਬੰਧੀ 4 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਸਿੱਖ ਜਥੇਬੰਦੀਆਂ, ਪਿੰਡ ਭੌਰਲਾ ਬੇਟ ਦੇ ਵਾਸੀ ਅਤੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਨੇ ਥਾਣਾ ਮੁਖੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਅੱਜ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਕਾਂਗਰਸ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਸਿੱਖ ਜਥੇਬੰਦੀਆਂ ਦੇ ਆਗੂ ਪਰਵੀਨ ਸਿੰਘ ਖਾਲਸਾ, ਦੀਪ ਸਿੰਘ ਖਾਲਸਾ ਅਤੇ ਹੋਰਨਾਂ ਨੇ ਥਾਣਾ ਮੁਖੀ ਹਰਵਿੰਦਰ ਸਿੰਘ ਤੋਂ ਮੰਗ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਬਜ਼ੁਰਗ ਚਾਲਕ ਦੀ ਕੁੱਟਮਾਰ ਕਰ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਹੈ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਕਤ ਆਗੂਆਂ ਨੇ ਕਿਹਾ ਕਿ ਕੁੱਟਮਾਰ ਕਰਨ ਵਾਲਾ ਨੌਜਵਾਨ ਬਾਅਦ ਵਿਚ ਹਸਪਤਾਲ ਦਾਖਲ ਹੋ ਗਿਆ ਜੋ ਕਿ ਝੂਠਾ ਪਰਚਾ ਦਰਜ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਥਾਣਾ ਮੁਖੀ ਨੇ ਸਾਰਿਆਂ ਨੂੰ ਭਰੋਸਾ ਦਿੱਤਾ ਕਿ 4 ਜਣਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਕਿਹਾ ਕਿ ਪੀੜ੍ਹਤ ਬਜ਼ੁਰਗ ਚਾਲਕ ਦੀਦਾਰ ਸਿੰਘ ਨੂੰ ਇਨਸਾਫ਼ ਮਿਲੇਗਾ ਅਤੇ ਇਸ ਮਾਮਲੇ ਵਿਚ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement
Advertisement
Show comments