ਪੰਜਾਬ ਤੇ ਕੇਂਦਰ ਸਰਕਾਰ ਤੋਂ ਹੜ੍ਹ ਪ੍ਰਭਾਵਿਤਾਂ ਨੂੰ ਪੂਰਾ ਮੁਆਵਜ਼ਾ ਦੇਣ ਦੀ ਮੰਗ
ਉਨ੍ਹਾਂ ਦੋਸ਼ ਲਾਇਆ ਕਿ ਇਸ ਵੱਡੀ ਸਾਜ਼ਿਸ਼ ਦੀ ਜ਼ਿੰਮੇਵਾਰੀ ਡੈਮਾਂ ਦੇ ਪ੍ਰਬੰਧਕਾਂ ਅਤੇ ਪੰਜਾਬ ਤੇ ਕੇਂਦਰੀ ਹਕੂਮਤ ਦੋਹਾਂ ਸਿਰ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਨੇ ਦੋ ਮਹੀਨੇ ਪਹਿਲਾਂ ਹੀ ਔਸਤ ਤੋਂ ਭਾਰੀ ਬਾਰਿਸ਼ਾਂ ਦੀ ਪੇਸ਼ੀਨਗੋਈ ਕਰ ਦਿੱਤੀ ਸੀ ।
ਆਗੂਆਂ ਨੇ ਕਿਹਾ ਕਿ ਹੜ੍ਹ ਪੀੜਤਾਂ ਦੇ ਮਕਾਨਾਂ, ਮਾਲ- ਡੰਗਰ, ਮਸ਼ੀਨਰੀ ਤੇ ਹੋਰ ਸਾਜ਼ੋ-ਸਾਮਾਨ ਦੇ ਨੁਕਸਾਨ ਦੇ ਮੁਕੰਮਲ ਮੁਆਵਜ਼ੇ ਤੋਂ ਇਲਾਵਾ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਬਦਲੇ ਸੱਤਰ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਅਤੇ ਖੇਤ ਮਜ਼ਦੂਰਾਂ ਨੂੰ ਇਸ ਦੇ ਘੱਟੋ ਘੱਟ 10 ਫ਼ੀਸਦੀ ਹਿੱਸੇ ਮੁਤਾਬਿਕ ਮੁਆਵਜ਼ਾ ਫੌਰੀ ਤੌਰ ’ਤੇ ਕਿਸਾਨਾਂ-ਮਜ਼ਦੂਰਾਂ ਅਤੇ ਸਮੁੱਚੇ ਹੜ੍ਹ ਪੀੜਤਾਂ ਦੇ ਖਾਤਿਆਂ ’ਚ ਪਾਇਆ ਜਾਵੇ।
ਉਨ੍ਹਾਂ ਕਿਹਾ ਕਿ ਉਹ ਕਿਸਾਨ-ਮਜ਼ਦੂਰ ਮੋਰਚਾ ਪੰਜਾਬ ਦੀ ਅਗਵਾਈ ਤੇ ਹਦਾਇਤਾਂ ਅਨੁਸਾਰ ਤਨ, ਮਨ ਤੇ ਧਨ ਨਾਲ ਹੜ੍ਹ ਪੀੜਤਾਂ ਦੀ ਭਾਈਚਾਰਕ ਮਦਦ ਲਈ ਆਪਦੀ ਸਮਰੱਥਾ ਤੇ ਸਾਧਨਾਂ ਅਨੁਸਾਰ ਵੱਧ ਤੋਂ ਵੱਧ ਯੋਗਦਾਨ ਪਾਉਣਗੇ। ਜਥੇਬੰਦੀ ਦੇ ਆਗੂਆਂ ਨੇ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਬੰਨ੍ਹ ਬਣਾਉਣ, ਬਚਾਓ ਤੇ ਰਾਹਤ ਤੇ ਲੰਗਰਾਂ ਸਬੰਧੀ ਅਣਥੱਕ ਸੇਵਾਵਾਂ ਦੀ ਭਾਰੀ ਸ਼ਲਾਘਾ ਕੀਤੀ ਹੈ।