ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਅਪਰੈਲ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਲੁਧਿਆਣਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਲਾਗੂ ਕਰਕੇ ਬਣਦੀ ਰਕਮ ਦੀ ਅਦਾਇਗੀ ਕੀਤੀ ਜਾਵੇ। ਜਥੇਬੰਦੀ ਦੇ ਪ੍ਰਧਾਨ ਹਰਬੰਸ ਸਿੰਘ ਪੰਧੇਰ, ਜਰਨਲ ਸਕੱਤਰ ਸੁਰਿੰਦਰ ਸਿੰਘ ਬੈਂਸ, ਚੈਅਰਮੈਨ ਗੁਰਮੇਲ ਸਿੰਘ ਮੈਲਡੇ, ਸਰਪ੍ਰਸਤ ਚਰਨ ਸਿੰਘ ਸਰਾਭਾ ਅਤੇ ਸਲਾਹਕਾਰ ਜਗਮੇਲ ਸਿੰਘ ਪੱਖੋਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਜੁਲਾਈ 2021 ਅਤੇ ਜਨਵਰੀ 2022 ਦੀਆਂ ਦੋ ਕਿਸ਼ਤਾਂ ਜੋ ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਦਿੱਤੀਆਂ ਗਈਆਂ ਹਨ ਪਰ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤੀਆਂ ਗਈਆਂ ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।