ਸ਼ਰਾਬ ਪੀ ਕੇ ਵਿਧਾਨ ਸਭਾ ਵਿੱਚ ਜਾਣ ਦੇ ਮਾਮਲੇ ਦੀ ਜਾਂਚ ਮੰਗੀ
ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੌਮਾਂਤਰੀ ਮਜ਼ਦੂਰ ਦਿਹਾੜੇ ਮੌਕੇ ਬੁਲਾਏ ਵਿਸ਼ੇਸ਼ ਇਜਲਾਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ ਸ਼ਰਾਬੀ ਹਾਲਤ ਵਿੱਚ ਵਿਧਾਨ ਸਭਾ ਵਿੱਚ ਜਾਣ ਦੀਆਂ ਰਿਪੋਰਟਾਂ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ...
Advertisement
ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੌਮਾਂਤਰੀ ਮਜ਼ਦੂਰ ਦਿਹਾੜੇ ਮੌਕੇ ਬੁਲਾਏ ਵਿਸ਼ੇਸ਼ ਇਜਲਾਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ ਸ਼ਰਾਬੀ ਹਾਲਤ ਵਿੱਚ ਵਿਧਾਨ ਸਭਾ ਵਿੱਚ ਜਾਣ ਦੀਆਂ ਰਿਪੋਰਟਾਂ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜੇ ਇਹ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ, ਜੋ ਵਿਧਾਨ ਸਭਾ ਦੀ ਮਰਿਆਦਾ ਅਤੇ ਸੰਵਿਧਾਨਕ ਸੰਸਥਾਵਾਂ ਦੀ ਪਵਿੱਤਰਤਾ ’ਤੇ ਗੰਭੀਰ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਲੋਕਾਂ ਦੀ ਆਵਾਜ਼ ਦਾ ਮੰਦਰ ਹੈ ਅਤੇ ਅਜਿਹੀ ਪਵਿੱਤਰ ਥਾਂ ਉੱਪਰ ਅਜਿਹਾ ਵਿਹਾਰ ਕਿਸੇ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Advertisement
Advertisement
×

