ਲੁਧਿਆਣਾ: ਸ਼ਹੀਦ ਭਗਤ ਸਿੰਘ ਸੱਭਿਆਚਾਰ ਮੰਚ ਲੁਧਿਆਣਾ ਦੀ ਆਨਲਾਈਨ ਮੀਟਿੰਗ ਮੰਚ ਦੇ ਕਨਵੀਨਰ ਸੁਖਵਿੰਦਰ ਸਿੰਘ ਲੀਲ੍ਹ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਅਮਰੀਕ ਸਿੰਘ, ਰਮਨਜੀਤ ਸਿੰਘ ਸੰਧੂ, ਰੁਪਿੰਦਰਪਾਲ ਸਿੰਘ ਗਿੱਲ, ਰਾਜਿੰਦਰ ਜੰਡਿਆਲੀ, ਅਰਸ਼ਦੀਪ ਸਿੰਘ, ਪਵਿੱਤਰ ਸਿੰਘ ਅਤੇ ਜੰਗ ਸਿੰਘ ਹਾਜ਼ਰ ਹੋਏ। ਇਸ ਮੌਕੇ ਆਗੂਆਂ ਨੇ ਪੰਜਾਬ ਦੀ ‘ਆਪ’ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਸ਼ ਦੀ ਅਜ਼ਾਦੀ ਲਹਿਰ ਵਿੱਚ ਅੰਗਰੇਜ਼ਾਂ ਖ਼ਿਲਾਫ਼ ਭਾਰਤ ਨੂੰ ਆਜ਼ਾਦ ਕਰਾਉਣ ਲਈ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਦੇ 28 ਸਤੰਬਰ ਨੂੰ ਜਨਮ ਦਿਨ ਮੌਕੇ ਪੱਕੀ ਛੁੱਟੀ ਕੀਤੀ ਜਾਵੇ। -ਖੇਤਰੀ ਪ੍ਰਤੀਨਿਧ