ਸਮਰਾਲਾ: ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਮੁੜ ਤੋਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਸਮਾਜ ਸੇਵੀ ਭਾਈ ਵਰਿੰਦਰ ਸਿੰਘ ਮਾਨ ਨੇ ਕਿਹਾ ਕਿ ਸਮੁੱਚੇ ਇਲਾਕੇ ਦੀ ਤਰੱਕੀ ਲਈ ਸਮਰਾਲਾ ਨੂੰ ਜ਼ਿਲ੍ਹਾ ਬਨਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਮਰਾਲਾ ਦੇ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਜ਼ਿਲ੍ਹੇ ਤੱਕ ਪਹੁੰਚਣ ਲਈ 35 ਕਿਲੋਮੀਟਰ ਤੱਕ ਸਫ਼ਰ ਕਰਨਾ ਪੈਂਦਾ ਹੈ। –ਪ੍ਰੱਤਰ ਪ੍ਰੇਰਕ