ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦੀ ਕਿਸ਼ਤ ਸਣੇ ਬਕਾਇਆ ਦੇਣ ਦੀ ਮੰਗ
ਪੰਜਾਬ ਪੈਨਸ਼ਨ ਯੂਨੀਅਨ ਪੰਜਾਬ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਪ੍ਰਧਾਨ ਮਨਜੀਤ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਮੇਲ ਸਿੰਘ ਮੈਲਡੇ ਨੇ ਸਰਕਾਰ ਤੋਂ ਮੰਗ...
Advertisement
ਪੰਜਾਬ ਪੈਨਸ਼ਨ ਯੂਨੀਅਨ ਪੰਜਾਬ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਪ੍ਰਧਾਨ ਮਨਜੀਤ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਮੇਲ ਸਿੰਘ ਮੈਲਡੇ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦੀਆਂ ਕਿਸ਼ਤਾਂ ਅਤੇ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ, 2/59 ਫਾਰਮੂਲੇ ਨਾਲ਼ ਪੈਨਸ਼ਨ ਵਿੱਚ ਸੋਧ ਕੀਤੀ ਜਾਵੇ ਅਤੇ ਹੋਰ ਮਸਲੇ ਹੱਲ ਕੀਤੇ ਜਾਣ। ਯੂਨੀਅਨ ਦੇ ਪ੍ਰਮੁੱਖ ਆਗੂਆਂ ਨੇ ਦੱਸਿਆ ਕਿ ਮੋਗਾ ਵਿੱਚ 17 ਅਕਤੂਬਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਦੀ 37 ਵੀ ਬਰਸੀ ਮੌਕੇ ਹੋ ਰਹੇ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਮੀਟਿੰਗ ਵਿੱਚ ਮਨਜੀਤ ਸਿੰਘ ਗਿੱਲ, ਪਵਿਤਰ ਸਿੰਘ, ਜਗਜੀਤ ਸਿੰਘ, ਹਰਮਿੰਦਰ ਸਿੰਘ ਵੀ ਹਾਜ਼ਰ ਸਨ।
Advertisement
Advertisement