ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਅਕਤੂਬਰ
ਲੋਕ ਚੇਤਨਾ ਲਹਿਰ ਦੇ ਪ੍ਰਧਾਨ ਸੰਦੀਪ ਸਿੰਘ ਰੁਪਾਲੋਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਸਾਰ ਦਾ ਸਭ ਵੱਡਾ ਧਾਰਮਿਕ ਅਦਾਰਾ ਹੈ। ਅਰਬਾਂ ਰੁਪਏ ਦੀ ਆਮਦਨ ਹੋਣ ਦੇ ਬਾਵਜੂਦ ਵੀ ਕਮੇਟੀ ਦੇ ਕਾਲਜਾਂ ਤੇ ਵਿੱਦਿਅਕ ਅਦਾਰਿਆ ਦਾ ਮਾੜਾ ਹਾਲ ਹੈ ਅਤੇ ਕਈ ਕਾਲਜ ਬੰਦ ਹੋਣ ਕੰਢੇ ਹਨ। ਉਨ੍ਹਾਂ ਕਿਹਾ ਕਿ 14 ਮਹੀਨਿਆਂ ਤੋਂ ਇਨ੍ਹਾਂ ਕਾਲਜਾਂ ਦੇ ਮੁਲਾਜ਼ਮ ਤਨਖਾਹਾਂ ਨੂੰ ਤਰਸਦੇ ਹਨ, ਪ੍ਰੰਤੂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਿਆਸੀ ਰੈਲੀਆਂ ਵਿਚ ਵਿਅਸਤ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦੀ ਇਨ੍ਹਾਂ ਮੁਲਾਜ਼ਮਾਂ ਨੂੰ ਤਨਖਾਹਾਂ ਦਾ ਬਕਾਇਆ ਜਾਰੀ ਕੀਤਾ ਜਾਵੇ।