DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏਡਿਡ ਕਾਲਜਾਂ ਦੀ ਗ੍ਰਾਂਟ ਮਹੀਨਾਵਾਰ ਰੈਗੂਲਰ ਕਰਨ ਦੀ ਮੰਗ

ਅਧਿਆਪਕਾਂ ਵੱਲੋਂ ‘ਆਪ’ ਉਮੀਦਵਾਰ ਦੀ ਰਿਹਾਇਸ਼ ਘੇਰਨ ਦਾ ਐਲਾਨ
  • fb
  • twitter
  • whatsapp
  • whatsapp
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 2 ਜੂਨ

Advertisement

ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਨੇ ਉਚੇਰੀ ਸਿੱਖਿਆ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ‘ਆਪ’ ਸਰਕਾਰ ਨੂੰ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਵਿੱਚ ਘੇਰਨ ਲਈ 14 ਜੂਨ ਨੂੰ ਆਪ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੀਸੀਸੀਟੀਯੂ ਦੇ ਜਨਰਲ ਸਕੱਤਰ ਡਾ. ਐੱਸਐੱਸ ਰੰਧਾਵਾ ਨੇ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ, ਏਡਿਡ ਕਾਲਜ ਅਧਿਆਪਕਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹ ਦੀ ਗ੍ਰਾਂਟ ਜਾਰੀ ਕਰਨ ਵਿੱਚ ਅਸਫ਼ਲ ਰਿਹਾ ਹੈ। ਪੀਸੀਸੀਟੀਯੂ ਵੱਲੋਂ ਉਚੇਰੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਹਰੇਕ ਮਹੀਨੇ ਰੈਗੂਲਰ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੀਸੀਸੀਟੀਯੂ ਦੇ ਸੂਬਾਈ ਪ੍ਰਧਾਨ ਡਾ. ਸੀਮਾ ਜੇਤਲੀ ਨੇ ‘ਆਪ’ ਸਰਕਾਰ ਨੂੰ ਲੁਧਿਆਣਾ ਦੀ ਜ਼ਿਮਨੀ ਚੋਣ ਵਿੱਚ ਕਾਲਜ ਅਧਿਆਪਕਾਂ ਦੇ ਰੋਸ ਦਾ ਸਾਹਮਣਾ ਕਰਨ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ 14 ਜੂਨ ਨੂੰ ਸਵੇਰੇ 11 ਵਜੇ ਹਾਲ ਦੀ ਘੜੀ ਸੰਕੇਤਕ ਰੋਸ ਪ੍ਰਦਰਸ਼ਨ ਹੀ ਕੀਤਾ ਜਾ ਰਿਹਾ ਹੈ।

ਡਾ. ਜੇਤਲੀ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਏਡਿਡ ਕਾਲਜਾਂ ਦੀ ਗ੍ਰਾਂਟ ਨੂੰ ਮਹੀਨਾਵਾਰ ਰੈਗੂਲਰ ਕਰਨ ਲਈ ਤੁਰੰਤ ਕੋਈ ਪੁਖ਼ਤਾ ਕਦਮ ਨਾ ਚੁੱਕੇ ਗਏ ਤਾਂ ਜਥੇਬੰਦੀ ਵੱਲੋਂ ਤਨਖਾਹ ਦੀ ਬਹਾਲੀ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਮੁਹਾਜ਼ ਤਹਿਤ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਏਆਈਫਕਟੋ ਦੇ ਵਾਈਸ ਪ੍ਰੈਜ਼ੀਡੈਂਟ ਡਾ. ਵਿਨੈ ਸੋਫਤ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਅਜਿਹਾ ਸੂਬਾ ਹੈ, ਜੋ ਸੂਬੇ ਦੇ ਏਡਿਡ ਕਾਲਜ ਅਧਿਆਪਕਾਂ ਨੂੰ ਹਾਲੇ ਤੱਕ 1 ਜਨਵਰੀ 2016 ਤੋਂ ਲਾਗੂ ਹੋਣ ਵਾਲੇ ਸੱਤਵੇਂ ਪੇਅ ਕਮਿਸ਼ਨ ਦਾ ਲਾਭ ਵੀ ਮੁਕੰਮਲ ਰੂਪ ਵਿੱਚ ਨਹੀਂ ਦੇ ਸਕਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਆਦਰਸ਼ ਮੰਨਣ ਵਾਲੀ ਸਰਕਾਰ ਦਿੱਲੀ ਦੀ ਤਰਜ਼ ਉੱਤੇ ਸੌ ਫੀਸਦੀ ਗ੍ਰਾਂਟ ਦੇਣਾ ਤਾਂ ਦੂਰ ਦੀ ਗੱਲ 75 ਫੀਸਦੀ ਗ੍ਰਾਂਟ ਵੀ ਰੈਗੂਲਰ ਤੌਰ ਉੱਤੇ ਜਾਰੀ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਦੀ ਢਿੱਲੀਮੱਠੀ ਕਾਰਗੁਜ਼ਾਰੀ ਨਾਲ ਵੱਡੀ ਗਿਣਤੀ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਜੀਵਨ ਪ੍ਰਭਾਵਿਤ ਹੁੰਦਾ ਹੈ, ਜੇ ਸਰਕਾਰ ਨੇ ਇਸਦੀ ਕਾਰਗੁਜ਼ਾਰੀ ਵਿੱਚ ਮੂਲਭੂਤ ਸੁਧਾਰ ਨਾ ਕੀਤਾ ਤਾਂ ‘ਆਪ’ ਸਰਕਾਰ ਨੂੰ ਜ਼ਿਮਨੀ ਚੋਣ ਵਿੱਚ ਇਸਦਾ ਵੱਡਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ।

Advertisement
×