ਨਿੱਜੀ ਪੱਤਰ ਪ੍ਰੇਰਕ
ਖੰਨਾ, 7 ਅਕਤੂਬਰ
ਇੱਥੇ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫੈਡਰੇਸ਼ਨ ਦੇ ਕੌਮੀ ਸਹਾਇਕ ਸਕੱਤਰ ਕਰਮਜੀਤ ਅੜੈਚਾਂ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਦੇਸ਼ ਭਰ ਦੇ 6 ਲੱਖ ਡਿੱਪੂ ਹੋਲਡਰਾਂ ਵੱਲੋਂ ਦਸੰਬਰ 2021 ਤੋਂ ਸਤੰਬਰ 2022 ਤੱਕ 10 ਮਹੀਨੇ ਦੀ ਮੁਫ਼ਤ ਵੰਡੀ ਕਣਕ ਦਾ ਕਮਿਸ਼ਨ ਅਜੇ ਤੱਕ ਰਿਲੀਜ਼ ਨਹੀਂ ਕੀਤਾ ਗਿਆ। ਜਿਸ ਕਾਰਨ ਡੀਪੂ ਹੋਲਡਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫੂਡ ਸਪਲਾਈ ਮੰਤਰੀ ਪਿਊਸ਼ ਗੋਇਲ ਨੂੰ ਮੰਗ ਕੀਤੀ ਕਿ ਉਨ੍ਹਾਂ ਨੂੰ 10 ਮਹੀਨੇ ਦਾ ਬਣਦਾ ਕਮਿਸ਼ਨ ਦੀਵਾਲੀ ਤੋਂ ਪਹਿਲਾ ਦਿੱਤਾ ਜਾਵੇ।