DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ghudani Kalan Cooperative Society: ਖਾਦ ਸਪਲਾਈ ਬਹਾਲ ਕਰਨ ਦੀ ਮੰਗ

ਸਹਿਕਾਰੀ ਸਭਾ ਦੇ ਮੈਂਬਰਾਂ ਨੇ ਐੱਸ ਡੀ ਐੱਮ ਪਾਇਲ ਨੂੰ ਮੰਗ ਪੱਤਰ ਦਿੱਤਾ

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਨੂੰ ਮੰਗ ਪੱਤਰ ਦਿੰਦੇ ਹੋਏ ਖੇਤੀਬਾੜੀ ਸਹਿਕਾਰੀ ਸਭਾ ਦੇ ਅਹੁਦੇਦਾਰ।
Advertisement

ਘੁਡਾਣੀ ਕਲਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ (ਫੋਕਲ ਪੁਆਇੰਟ ਘਲੋਟੀ) ਦੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ ਕਿਸਾਨ ਮੈਂਬਰਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਐੱਸ ਡੀ ਐੱਮ ਪਾਇਲ ਪ੍ਰੀਤਇੰਦਰ ਸਿੰਘ ਬੈਂਸ ਨੂੰ ਮੰਗ ਪੱਤਰ ਸੌਂਪਿਆ। ਕਿਸਾਨਾਂ ਨੇ ਮੰਗ ਕੀਤੀ ਕਿ ਸਹਿਕਾਰੀ ਸਭਾ ਦਾ ਦਫ਼ਤਰ ਤੇ ਗੁਦਾਮ ਖੁੱਲ੍ਹਵਾ ਕੇ ਖਾਦ ਦੀ ਵੰਡ ਤੁਰੰਤ ਸ਼ੁਰੂ ਕਰਵਾਈ ਜਾਵੇ ਅਤੇ ਸਟਾਕ ਦੀ ਭੌਤਿਕ ਪੜਤਾਲ ਕਰਵਾਈ ਜਾਵੇ। ਪ੍ਰਧਾਨ ਰਾਜਵੀਰ ਸਿੰਘ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਪਿੰਡ ਘਲੋਟੀ ਦੇ ਕੁਝ ਨਗਰ ਨਿਵਾਸੀਆਂ ਵੱਲੋਂ ਖੇਤੀਬਾੜੀ ਸਹਿਕਾਰੀ ਸਭਾ ਦੇ ਦਫ਼ਤਰ ਅਤੇ ਗੁਦਾਮ ਸਬੰਧੀ ਵਿਵਾਦ ਪੈਦਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਕਿਸਾਨਾਂ ਨੂੰ ਖਾਦ ਦੀ ਸਪਲਾਈ ਨਹੀਂ ਮਿਲ ਰਹੀ। ਗੁਦਾਮ ਬੰਦ ਹੋਣ ਕਰ ਕੇ ਸਭਾ ਦਾ ਆਡਿਟ ਅਤੇ ਜੀ ਐੱਸ ਟੀ ਰਿਟਰਨ ਦਾ ਕੰਮ ਵੀ ਲਮਕਿਆ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਹ ਸਮੱਸਿਆ ਜਲਦੀ ਹੱਲ ਨਾ ਹੋਈ ਤਾਂ ਸਭਾ ਦੇ ਲਗਪਗ 1600 ਮੈਂਬਰਾਂ ਦਾ ਕਾਫ਼ੀ ਮਾਲੀ ਨੁਕਸਾਨ ਹੋਵੇਗਾ ਅਤੇ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਵਿੱਚ ਵੀ ਖਾਦ ਦੀ ਕਿੱਲਤ ਦਾ ਸਾਹਮਣਾ ਕਰਨਾ ਪਵੇਗਾ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਐੱਸ ਡੀ ਐੱਮ ਪਾਇਲ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਇਸ ਸਮੱਸਿਆ ਦਾ ਹੱਲ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਨਰਿੰਦਰਪਾਲ ਕੌਰ ਰਾਣੂ, ਦਰਸ਼ਨ ਸਿੰਘ, ਅਮਰਜੀਤ ਸਿੰਘ ਕਾਕਾ, ਪਰਮਜੀਤ ਕੌਰ, ਰਾਜਵੰਤ ਸਿੰਘ, ਸੁਖਵਿੰਦਰ ਸਿੰਘ, ਸਰਪੰਚ ਗੁਰਿੰਦਰ ਸਿੰਘ, ਹਰਜਿੰਦਰ ਸਿੰਘ ਹਨੀ, ਨਿੰਦੀ ਪੰਚ, ਰਬਨਦੀਪ ਸਿੰਘ ਪੰਚ, ਬਿੰਦਾ ਪੰਚ, ਕੁਲਵਿੰਦਰ ਸਿੰਘ ਬਿੱਲਾ ਅਤੇ ਅਮਨਾ ਆਦਿ ਹਾਜ਼ਰ ਸਨ।

Advertisement
Advertisement
×