ਰਾਮ ਗੋਪਾਲ ਰਾਏਕੋਟੀ
ਰਾਏਕੋਟ, 5 ਜੁਲਾਈ
ਇਥੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜਨਰਲ ਮੈਨੇਜਰ ਉੱਤਰੀ ਰੇਲਵੇ ਆਸ਼ੂਤੋਸ਼ ਗੰਗਲ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਸਰਹਿੰਦ ਸਟੇਸ਼ਨ ਤੋਂ ਰੁਕੀਆਂ ਵੱਖ-ਵੱਖ ਰੇਲ ਗੱਡੀਆਂ ਨੂੰ ਦੁਬਾਰਾ ਚਾਲੂ ਕੀਤਾ ਜਾਵੇ। ਅੱਜ ਉਹ ਦਿੱਲੀ ਤੋਂ ਵਾਪਸ ਇਥੇ ਆਪਣੇ ਘਰ ਪਰਤੇ ਹਨ। ਉਨ੍ਹਾਂ ਬੇਗਮਪੁਰਾ ਐਕਸਪ੍ਰੈੱਸ, ਸੱਚਖੰਡ ਐਕਸਪ੍ਰੈੱਸ, ਹੇਮਕੁੰਡ ਐਕਸਪ੍ਰੈੱਸ, ਸਰਯੂ ਐਕਸਪ੍ਰੈੱਸ ਅਤੇ ਟਾਟਾ ਜਾਟ ਐਕਸਪ੍ਰੈੱਸ ਨੂੰ ਸਰਹਿੰਦ ਸਟੇਸ਼ਨ ਤੋਂ ਮੁੜ ਚਾਲੂ ਕਰਨ ਦੀ ਮੰਗ ਕੀਤੀ। ਉਨ੍ਹਾਂ ਜੀ.ਐਮ. ਨੂੰ ਦੱਸਿਆ ਕਿ ਹਜ਼ਾਰਾਂ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਇਨ੍ਹਾਂ ਰੇਲ ਗੱਡੀਆਂ ਦੇ ਰਸਤੇ ਬਦਲੇ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਸ੍ਰੀ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਮਹੱਤਤਾ ਨੂੰ ਵੇਖਦਿਆਂ ਇਨ੍ਹਾਂ ਰੇਲ ਗੱਡੀਆਂ ਨੂੰ ਦੁਬਾਰਾ ਚਾਲੂ ਕਰਨਾ ਚਾਹੀਦਾ ਹੈ।