ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਧਿਆਪਕਾਂ ਦੇ ਬਦਲੀ ਪੋਰਟਲ ’ਤੇ ਸਟੇਸ਼ਨ ਚੋਣ ਦੇਣ ਦੀ ਮੰਗ

ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਪੋਰਟਲ ਦੀਆਂ ਕਮੀਆਂ ਖ਼ਿਲਾਫ਼ ਰੋਸ ਜਤਾਇਆ
Advertisement

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਬਦਲੀਆਂ ਸਬੰਧੀ ਦਿਖਾਈ ਅਣਗਹਿਲੀ ਦੀ ਨਿਖੇਧੀ ਕਰਦਿਆਂ ਬਦਲੀ ਪੋਰਟਲ ’ਤੇ ਸਟੇਸ਼ਨ ਚੋਣ ਤੁਰੰਤ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪੰਜਾਬ ਪੋਰਟਲ ਉੱਪਰ ਬਦਲੀ ਪ੍ਰਕਿਰਿਆ 6 ਜੂਨ ਤੋਂ ਸ਼ੁਰੂ ਕਰਕੇ ਜੁਲਾਈ ਮਹੀਨੇ ਦੇ ਲਗਪਗ ਪੂਰਾ ਬੀਤ ਜਾਣ ਦੇ ਬਾਵਜੂਦ ਅਧਿਆਪਕਾਂ ਲਈ ਸਟੇਸ਼ਨ ਚੋਣ ਕਰਨ ਲਈ ਨਹੀਂ ਖੋਲ੍ਹਿਆ ਗਿਆ। ਇਸ ਕਾਰਨ ਲੰਬੇ ਸਮੇਂ ਤੋਂ ਬਦਲੀਆਂ ਉਡੀਕ ਰਹੇ ਅਧਿਆਪਕ ਮਾਨਸਿਕ ਤੌਰ ’ਤੇ ਪ੍ਰੇਸ਼ਾਨੀ ਮਹਿਸੂਸ ਕਰ ਰਹੇ ਹਨ। ਇਹ ਅਧਿਆਪਕ ਸਿੱਖਿਆ ਵਿਭਾਗ ਦੀ ਕਾਰਜਸ਼ੈਲੀ ਤੋਂ ਵੀ ਨਿਰਾਸ਼ ਹਨ।

ਡੀਟੀਐਫ ਲੁਧਿਆਣਾ ਦੇ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ , 4161 ਮਾਸਟਰ ਕੇਡਰ ਯੂਨੀਅਨ ਦੇ ਜਸਵਿੰਦਰ ਸਿੰਘ ਐਤੀਆਣਾ ਅਤੇ ਗੁਰਮੀਤ ਸਿੰਘ ਹਠੂਰ ਨੇ ਕਿਹਾ ਕਿ ਵਿਭਾਗ ਵੱਲੋਂ ਸਮੇਂ ਸਿਰ ਬਦਲੀਆਂ ਨਾ ਕਰਨਾ ਅਤੇ ਬਦਲੀਆਂ ਦੀ ਥਾਂ ਡੈਪੂਟੇਸ਼ਨਾਂ ਕਰਨਾ ਵਿਭਾਗ ਵਿੱਚ ਰਾਜਨੀਤਕ ਦਖ਼ਲਅੰਦਾਜ਼ੀ ਦਾ ਹੀ ਸਬੂਤ ਹੈ। ਆਗੂਆਂ ਨੇ ਮੰਗ ਕੀਤੀ ਕਿ ਬਦਲੀ ਪੋਰਟਲ ਸਟੇਸ਼ਨ ਚੋਣ ਲਈ ਤੁਰੰਤ ਖੋਲਿ੍ਹਆ ਜਾਵੇ , 4161 ਮਾਸਟਰ ਕੇਡਰ ਨੂੰ ਬਦਲੀਆਂ ਦਾ ਵਿਸ਼ੇਸ਼ ਮੌਕਾ ਦੇਣ ਅਤੇ ਈਟੀਟੀ ਤੋਂ ਮਾਸਟਰ ਕਾਡਰ, ਮਾਸਟਰ ਕਾਡਰ ਤੋਂ ਲੈਕਚਰਾਰ ਕਾਡਰ ਅਤੇ ਪੀਟੀਆਈ ਤੋਂ ਡੀਪੀਈ ਵਜੋਂ ਦੂਰ-ਦੁਰਾਡੇ ਸਟੇਸ਼ਨਾਂ ’ਤੇ ਤਰੱਕੀਆਂ ਲੈਣ ਵਾਲੇ ਅਧਿਆਪਕਾਂ ਨੂੰ ਵੀ ਬਦਲੀਆਂ ਦਾ ਮੌਕਾ ਦਿੱਤਾ ਜਾਵੇ।

Advertisement

Advertisement