ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਸਬਸਿਡੀ ਤੇ ਮੁਆਵਜ਼ਾ ਦੇਣ ਦੀ ਮੰਗ : The Tribune India

ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਸਬਸਿਡੀ ਤੇ ਮੁਆਵਜ਼ਾ ਦੇਣ ਦੀ ਮੰਗ

ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਸਬਸਿਡੀ ਤੇ ਮੁਆਵਜ਼ਾ ਦੇਣ ਦੀ ਮੰਗ

ਕਿਸਾਨ ਜਥੇਬੰਦੀ ਦੀ ਇਕੱਤਰਤਾ ਮੌਕੇ ਹਾਜ਼ਰ ਨੁਮਾਇੰਦੇ।

ਜਸਬੀਰ ਸਿੰਘ ਸ਼ੇਤਰਾ

ਜਗਰਾਉਂ, 22 ਸਤੰਬਰ

ਪਿੰਡ ਪੋਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਇਕੱਤਰਤਾ ਹੋਈ ਜਿਸ ’ਚ ਪਰਾਲੀ ਨਾ ਸਾੜਨ ਬਦਲੇ ਕਿਸਾਨਾਂ ਨੂੰ ਮਸ਼ੀਨਰੀ ’ਤੇ ਸਬਸਿਡੀ ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਬਲਾਕ ਪ੍ਰਧਾਨ ਜਗਤਾਰ ਸਿਘ ਦੇਹੜਕਾ ਅਤੇ ਸਕੱਤਰ ਤਰਸੇਮ ਸਿੰਘ ਬੱਸੂਵਾਲ ਨੇ ਕਿਹਾ ਕਿ ਲੱਗਦਾ ਹੈ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਨਾਲ ਬਹੁਤਾ ਸਰੋਕਾਰ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਪਰਾਲੀ ਨਾ ਸਾੜਨ ਤਾਂ ਉਨ੍ਹਾਂ ਨੂੰ ਮਸ਼ੀਨਰੀਆਂ ’ਤੇ ਬਣਦੀ ਸਬਸਿਡੀ ਦਿੱਤੀ ਜਾਵੇ ਤਾਂ ਜੋ ਉਹ ਪਰਾਲੀ ਨਾ ਸਾੜਨ ਜਾਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਸ਼ਟ ਕਰਨ ਲਈ ਚਾਰ ਹਜ਼ਾਰ ਰੁਪਏ ਪ੍ਰਤੀ ਕਿੱਲਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਸਰਬਸੰਮਤੀ ਨਾਲ ਪਿੰਡ ਇਕਾਈ ਦੀ ਚੋਣ ਕੀਤੀ ਗਈ ਜਿਸ ’ਚ ਸਮਾਜ ਸੇਵੀ ਜਸਵੀਰ ਸਿੰਘ ਜੱਸੂ ਪੋਨਾ ਨੂੰ ਪ੍ਰਧਾਨ ਚੁਣਿਆ ਗਿਆ। ਗਗਨ ਜਵੰਦਾ ਮੀਤ ਪ੍ਰਧਾਨ ਚੁਣੇ ਗਏ ਤੇ ਜਲਦ ਹੀ ਬਾਕੀ ਅਹੁਦੇਦਾਰਾਂ ਦੀ ਚੋਣ ਕਰਨ ਦਾ ਫ਼ੈਸਲਾ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ