DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟਰਾਂਸਪੋਰਟ ਮੁਲਾਜ਼ਮ ਰਿਹਾਅ ਕਰਨ ਦੀ ਮੰਗ

ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਅੱਗੇ 10 ਨੂੰ ਧਰਨਾ

  • fb
  • twitter
  • whatsapp
  • whatsapp
featured-img featured-img
ਜਗਰਾਉਂ ਡਿੱਪੂ ਅੱਗੇ ਗੇਟ ਰੈਲੀ ਕਰਦੇ ਹੋਏ ਰੋਡਵੇਜ਼ ਕਾਮੇ। -ਫੋਟੋ: ਸ਼ੇਤਰਾ
Advertisement

ਪੰਜਾਬ ਰੋਡਵੇਜ਼, ਪਨਬਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਇਥੇ ਡਿੱਪੂ ਅੱਗੇ ਗੇਟ ਰੈਲੀ ਕੀਤੀ ਗਈ। ਸਭ ਤੋਂ ਪਹਿਲਾਂ ਮਈ ਦਿਵਸ ਦੇ ਸ਼ਹੀਦਾਂ ਨੂੰ ਯਾਦ ਕੀਤਾ ਤੇ ਝੰਡਾ ਲਹਿਰਾਇਆ ਗਿਆ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਜੁਆਇੰਟ ਸਕੱਤਰ ਜਲੌਰ ਸਿੰਘ ਗਿੱਲ ਨੇ ਕਿਹਾ ਕਿ ਮੌਜੂਦਾ ਹਲਾਤਾਂ ਵਿੱਚ ਇਕ ਪਾਸੇ ਭਾਰਤ ਸਰਕਾਰ ਲੇਬਰ ਕੋਡ ਵਿੱਚ ਸੋਧ ਦੇ ਨਾਮ ‘ਤੇ ਸਾਰੇ ਹੱਕ ਖੋਹਣ ’ਤੇ ਲੱਗੀ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਵੀ ਪਿੱਛੇ ਨਹੀਂ ਰਹੀ ਕਿਉਂਕਿ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਹਮਾਇਤ ਦੇ ਵਾਅਦੇ ਕਰਕੇ ਅਤੇ ਆਪਣੇ ਆਪ ਨੂੰ ਆਮ ਆਦਮੀ ਦੇ ਨਾਮ ਨਾਲ ਜੋੜ ਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਈ ‘ਆਪ’ ਹੁਣ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਚੁੱਕੀ ਹੈ। ਇਸ ਦਾ ਨਮੂਨਾ ਟਰਾਂਸਪੋਰਟ ਵਿਭਾਗ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਖ਼ਜ਼ਾਨੇ ਦੀ ਕਰੋੜਾਂ ਰੁਪਏ ਲੁੱਟ ਨੂੰ ਖੁੱਲ੍ਹ ਦੇਣ ਲਈ ਮੁਲਾਜ਼ਮਾਂ ਉੱਪਰ 307 ਦੇ ਪਰਚੇ ਦਰਜ ਕਰਕੇ ਪੰਜ ਮਹੀਨੇ ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਕਰਨਾ ਹੈ। ਇਹ ਸਾਬਤ ਕਰਦਾ ਹੈ ਕਿ ਆਪਣੇ ਚਹੇਤਿਆਂ ਦੇ ਘਰ ਭਰਨ ਲਈ ਮਜ਼ਦੂਰ ਮੁਲਾਜ਼ਮ ਕਿਸਾਨ ਜਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਦੀ ਪੁਲੀਸ ਤੰਤਰ ਤੇ ਡੰਡੇ ਦੇ ਜ਼ੋਰ ਨਾਲ ਪਰਚੇ ਦਰਜ ਕਰਕੇ ਜ਼ੁਬਾਨਬੰਦੀ ਕੀਤੀ ਜਾ ਰਹੀ ਹੈ। ਡਿੱਪੂ ਪ੍ਰਧਾਨ ਸੋਹਣ ਸਿੰਘ, ਸੈਕਟਰੀ ਹਰਮਿੰਦਰ ਸਿੰਘ ਸਿੱਧੂ, ਵਰਕਸ਼ਾਪ ਪ੍ਰਧਾਨ ਰਾਜ ਖ਼ਾਨ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ 10 ਮਈ ਨੂੰ ਟਰਾਂਸਪੋਰਟ ਮੰਤਰੀ ਦੇ ਹਲਕੇ ਵਿੱਚ ਵਿਸ਼ਾਲ ਰੋਸ ਰੈਲੀ ਕਰਕੇ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਉਪਰੰਤ 18 ਮਈ ਨੂੰ ਇਕ ਰੋਜ਼ਾ ਹੜਤਾਲ ਕਰਕੇ ਸਮੂਹ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਹੋਣਗੇ। ਇਸ ਤੋਂ ਬਾਅਦ 25 ਤੋਂ 27 ਮਈ ਤਕ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।

Advertisement
Advertisement
×