ਪਦ ਉੱਨਤ ਹੋਏ ਲੈਕਚਰਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਟੇਸ਼ਨ ਚੋਣ ਕਰਵਾਉਣ ਦੀ ਮੰਗ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਸੂਬਾ ਕਮੇਟੀ ਮੈਂਬਰ ਰੁਪਿੰਦਰ ਪਾਲ ਸਿੰਘ ਗਿੱਲ ਅਤੇ ਡੀਟੀਐਫ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੀ 19 ਜੁਲਾਈ ਤੋਂ ਹੁਣ...
Advertisement
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਸੂਬਾ ਕਮੇਟੀ ਮੈਂਬਰ ਰੁਪਿੰਦਰ ਪਾਲ ਸਿੰਘ ਗਿੱਲ ਅਤੇ ਡੀਟੀਐਫ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੀ 19 ਜੁਲਾਈ ਤੋਂ ਹੁਣ ਤੱਕ ਮਾਸਟਰ ਕਾਡਰ ਤੋਂ ਪਦ ਉੱਨਤ ਹੋਏ 1200 ਲੈਕਚਰਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਸਟੇਸ਼ਨਾਂ ਦੀ ਚੋਣ ਕਰਵਾਈ ਜਾਵੇ। ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਸਟੇਸ਼ਨ ਚੋਣ ਦੌਰਾਨ ਸਾਰੇ ਖਾਲੀ ਸਟੇਸ਼ਨ ਦਿਖਾਏ ਜਾਣ ਅਤੇ ਵਿਦਿਆਰਥੀਆਂ ਦੀ ਗਿਣਤੀ ਸਬੰਧੀ ਕੋਈ ਸ਼ਰਤ ਨਾ ਲਗਾਈ ਜਾਵੇ। ਇਸ ਸਮੇਂ ਰਜਿੰਦਰ ਜੰਡਿਆਲੀ, ਮਨਪ੍ਰੀਤ ਸਮਰਾਲਾ, ਰਕੇਸ਼ ਪੁਹੀੜ, ਜੰਗਪਾਲ ਸਿੰਘ ਰਾਏਕੋਟ, ਬਲਵੀਰ ਸਿੰਘ, ਬਾਸੀ, ਅਮਨਦੀਪ ਵਰਮਾ ਅਤੇ ਡੀਐਮਐਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਵੀ ਹਾਜ਼ਰ ਸਨ।
Advertisement
Advertisement
×