DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀਐੱਸਈਬੀ ਤੋਂ ਸਮੁੱਚੇ ਸੈਸ਼ਨ ਦੀ ਫ਼ੀਸ ਮੁਆਫ਼ ਕਰਨ ਦੀ ਮੰਗ

ਤਰਕਸ਼ੀਲ ਸੁਸਾਇਟੀ ਹੜ੍ਹ ਪੀੜਤ ਵਿਦਿਆਰਥੀਆਂ ਨੂੰ ਦੇਵੇਗੀ 10 ਲੱਖ ਰੁਪਏ ਦੀਆਂ ਸਟੇਸ਼ਨਰੀ ਕਿੱਟਾਂ

  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਸ਼ਾਮਲ ਸਰਕਸ਼ੀਲ ਆਗੂ। -ਫੋਟੋ: ਬਸਰਾ
Advertisement
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲ ਕੇ ਇਹ ਮੰਗ ਕੀਤੀ ਜਾਵੇਗੀ ਕਿ ਹੜ੍ਹਾਂ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਸਮੇਤ 2025-2026 ਦੇ ਪੂਰੇ ਸੈਸ਼ਨ ਦੀ ਫੀਸ ਮੁਆਫ਼ ਕੀਤੀ ਜਾਵੇ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਅਤੇ ਸਟੇਸ਼ਨਰੀ ਮੁਹੱਈਆ ਕਰਵਾਈ ਜਾਵੇ।

ਇਸ ਸਬੰਧੀ ਬੀਬੀ ਅਮਰ ਕੌਰ ਯਾਦਗਾਰੀ ਲਾਇਬ੍ਰੇਰੀ ਲੁਧਿਆਣਾ ਵਿੱਚ ਸੁਸਾਇਟੀ ਦੀ ਹੋਈ ਸੂਬਾ ਵਰਕਿੰਗ ਕਮੇਟੀ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਰਾਜੇਸ਼ ਅਕਲੀਆ, ਰਾਜਪਾਲ ਬਠਿੰਡਾ, ਗੁਰਪ੍ਰੀਤ ਸ਼ਹਿਣਾ ਅਤੇ ਸੁਮੀਤ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਸਬੰਧੀ ਤਰਕਸ਼ੀਲ ਸੁਸਾਇਟੀ ਦੇ ਵਫ਼ਦ ਵੱਲੋਂ ਬਹੁਤ ਜਲਦ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਜਾਵੇਗਾ।

Advertisement

ਇਸ ਮੌਕੇ ਸੂਬਾ ਕਮੇਟੀ ਆਗੂਆਂ ਰਾਮ ਸਵਰਨ ਲੱਖੇਵਾਲੀ, ਸੁਖਵਿੰਦਰ ਬਾਗਪੁਰ, ਜਸਵਿੰਦਰ ਫਗਵਾੜਾ, ਜਸਵੰਤ ਮੁਹਾਲੀ, ਸੁਰਜੀਤ ਟਿੱਬਾ, ਮੋਹਨ ਬਡਲਾ ਅਤੇ ਕੁਲਜੀਤ ਡੰਗਰਖੇੜਾ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਵੱਲੋਂ ਸੂਬਾਈ ਪੱਧਰ ਤੇ ਇਕੱਠੀ ਕੀਤੀ ਜਾ ਰਹੀ ਵਿੱਤੀ ਸਹਾਇਤਾ ਨਾਲ ਪੰਜਾਬ ਦੇ ਵੱਖ ਵੱਖ ਇਲਾਕਿਆਂ ਦੇ ਹੜ੍ਹ ਪੀੜਤ ਵਿਦਿਆਰਥੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ 10 ਲੱਖ ਰੁਪਏ ਦੀਆਂ ਸਟੇਸ਼ਨਰੀ ਕਿੱਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਹੜ੍ਹਾਂ ਕਾਰਨ ਪਿਛਲੇ ਮਹੀਨੇ ਮੁਲਤਵੀ ਕੀਤੀ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਅਕਤੂਬਰ ਦੇ ਪਹਿਲੇ ਹਫ਼ਤੇ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ।

ਮੀਟਿੰਗ ਵਿੱਚ ਜ਼ੋਨ ਆਗੂਆਂ ਅਜੀਤ ਪਰਦੇਸੀ ਚੰਡੀਗੜ੍ਹ, ਜਸਵੰਤ ਜੀਰਖ ਲੁਧਿਆਣਾ, ਸੰਦੀਪ ਧਾਰੀਵਾਲ ਭੋਜਾਂ ਅੰਮ੍ਰਿਤਸਰ, ਮਾਸਟਰ ਜਗਦੀਸ਼ ਰਾਏਪੁਰ ਡਿੱਬਾ ਨਵਾਂ ਸ਼ਹਿਰ, ਸੁਖਦੇਵ ਫਗਵਾੜਾ ਜਲੰਧਰ , ਬਲਰਾਜ ਮੌੜ ਬਠਿੰਡਾ, ਪ੍ਰਵੀਨ ਜੰਡਵਾਲਾ ਫਾਜ਼ਿਲਕਾ, ਅੰਮ੍ਰਿਤ ਰਿਸ਼ੀ ਮਾਨਸਾ ਵੱਲੋਂ ਕਾਡਰ ਨੂੰ ਹੋਰ ਵੱਧ ਸਰਗਰਮ ਕਰਨ ਹਿੱਤ ਜ਼ੋਨ ਪੱਧਰ ਤੇ ਬੌਧਿਕ ਵਿਚਾਰਧਾਰਕ ਸਿਖਲਾਈ ਵਰਕਸ਼ਾਪਾਂ ਲਗਾਉਣ ਅਤੇ ਤਰਕਸ਼ੀਲ ਸਾਹਿਤ ਵੈਨ ਨੂੰ ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ, ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਨਿਰਧਾਰਤ ਰੂਟ ਅਨੁਸਾਰ ਪ੍ਰਦਰਸ਼ਿਤ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ।

Advertisement
×