ਨਿੱਜੀ ਪੱਤਰ ਪ੍ਰੇਰਕ
ਖੰਨਾ, 28 ਅਕਤੂਬਰ
ਇੱਥੇ ਅੱਜ ਲੋਕ ਚੇਤਨਾ ਲਹਿਰ ਦੇ ਆਗੂ ਸੰਦੀਪ ਸਿੰਘ ਰੁਪਾਲੋਂ ਅਤੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਕੰਗ ਨੇ ਨਾਜਾਇਜ਼ ਉਸਾਰੀਆਂ ਖਿਲਾਫ਼ ਕਾਰਵਾਈ ਕਰਨ ਲਈ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਨੇ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਗਏ ਹਨ, ਪ੍ਰੰਤੂ ਫਿਰ ਵੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਹ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੌਂਸਲ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਇਸ ਮਾਮਲੇ ਨੂੰ ਹਾਈ ਕੋਰਟ ਵਿਚ ਲਿਜਾਂਦਾ ਜਾਵੇਗਾ।