ਖੰਨਾ: ਇੱਥੇ ਅੱਜ ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਵਾਦੀ) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸੀਪੀਐੱਮ ਦੀ ਤਹਿਸੀਲ ਕਮੇਟੀ ਵੱਲੋਂ ਵੱਖ-ਵੱਖ ਮੁੱਦਿਆਂ ’ਤੇ ਗੁਰਦੀਪ ਸਿੰਘ ਹੋਲ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਂ ਐੱਸਡੀਐੱਮ ਸਵਾਤੀ ਟਿਵਾਣਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਮਹਿੰਗਾਈ, ਬੇਰੁਜ਼ਗਾਰੀ, ਚੰਗੀਆਂ ਸਿਹਤ ਸਹੂਲਤਾਂ, ਸਸਤੀ ਵਿੱਦਿਆ, ਨਸ਼ਿਆਂ ਵਿਰੁੱਧ ਅਤੇ ਹੜ੍ਹਾਂ ਰਾਹੀਂ ਹੋਈ ਤਬਾਹੀ ਸਬੰਧੀ ਵਿਚਾਰ ਵਟਾਂਦਰਾ ਹੋਇਆ। ਇਸ ਮੌਕੇ ਹਰਬੰਸ ਸਿੰਘ, ਰਾਜਿੰਦਰ ਸਿੰਘ, ਅਵਤਾਰ ਸਿੰਘ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਜਲਦ ਤੋਂ ਜਲਦ ਇਨ੍ਹਾਂ ਮੰਗਾਂ ਵੱਲ ਧਿਆਨ ਦੇਵੇਗੀ। -ਨਿੱਜੀ ਪੱਤਰ ਪ੍ਰੇਰਕ