ਲੈਂਡ ਪੂਲਿੰਗ ਨੀਤੀ ਰੱਦ ਕਰਾਉਣ ਲਈ ਐੱਸਡੀਐਮ ਨੂੰ ਮੰਗ ਪੱਤਰ
ਇੱਥੇ ਕਾਂਗਰਸ ਪਾਰਟੀ ਵੱਲੋਂ ਤਹਿਸੀਲ ਕੰਪਲੈਕਸ ਵਿੱਚ ਟਰੈਕਟਰ ਤੇ ਪਹੁੰਚ ਕੇ ਕਿਸਾਨੀ ਹਿੱਤਾਂ ’ਤੇ ਪਹਿਰਾ ਦਿੰਦਿਆਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ ਅਤੇ ਉਨ੍ਹਾਂ ਨਾਲ ਸਮੂਹ ਕਾਂਗਰਸ ਦੇ ਸੀਨੀਅਰ ਵਰਕਰਾਂ ਵੱਲੋਂ...
Advertisement
ਇੱਥੇ ਕਾਂਗਰਸ ਪਾਰਟੀ ਵੱਲੋਂ ਤਹਿਸੀਲ ਕੰਪਲੈਕਸ ਵਿੱਚ ਟਰੈਕਟਰ ਤੇ ਪਹੁੰਚ ਕੇ ਕਿਸਾਨੀ ਹਿੱਤਾਂ ’ਤੇ ਪਹਿਰਾ ਦਿੰਦਿਆਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਸਾਬਕਾ ਵਿਧਾਇਕ ਅਤੇ ਉਨ੍ਹਾਂ ਨਾਲ ਸਮੂਹ ਕਾਂਗਰਸ ਦੇ ਸੀਨੀਅਰ ਵਰਕਰਾਂ ਵੱਲੋਂ ਐੱਸਡੀਐਮ ਪਾਇਲ ਪਰਦੀਪ ਸਿੰਘ ਬੈਂਸ ਨੂੰ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਾਉਣ ਦੇ ਸਬੰਧ ਵਿੱਚ ਮੈਮੋਰੰਡਮ ਦਿੱਤਾ ਗਿਆ। ਮੈਮੋਰੰਡਮ ਦੇਣ ਸਮੇਂ ਉਨ੍ਹਾਂ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਸਮੇਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਜੁਮਲੇਬਾਜ਼ ਮੁੱਖ ਮੰਤਰੀ ਨੂੰ ਕਿਸਾਨ ਮਾਰੂ ਨੀਤੀਆਂ ਦਾ ਖੁਦ ਵਿਰੋਧ ਕਰਨਾ ਚਾਹੀਦਾ ਹੈ।
Advertisement
Advertisement