ਕੈਨੇਡਾ ’ਚ ਮਰੇ ਨੌਜਵਾਨ ਦੀ ਲਾਸ਼ ਪਿੰਡ ਲਿਆਉਣ ਦੀ ਮੰਗ
ਇੱਥੋਂ ਨਜ਼ਦੀਕੀ ਪਿੰਡ ਬੁਜ਼ਰਗ ਦੇ ਨੌਜਵਾਨ ਤੇਜਿੰਦਰ ਸਿੰਘ ਉਰਫ਼ ਕਿੰਦਾ ਧਾਲੀਵਾਲ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਅਚਨਚੇਤ ਮੌਤ ਹੋਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਤੇਜਿੰਦਰ ਸਿੰਘ ਕਿੰਦਾ ਕੁਝ ਸਮਾਂ ਪਹਿਲਾਂ ਹੀ ਰੋਜ਼ੀ ਰੋਟੀ ਦੀ...
Advertisement
ਇੱਥੋਂ ਨਜ਼ਦੀਕੀ ਪਿੰਡ ਬੁਜ਼ਰਗ ਦੇ ਨੌਜਵਾਨ ਤੇਜਿੰਦਰ ਸਿੰਘ ਉਰਫ਼ ਕਿੰਦਾ ਧਾਲੀਵਾਲ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਅਚਨਚੇਤ ਮੌਤ ਹੋਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਤੇਜਿੰਦਰ ਸਿੰਘ ਕਿੰਦਾ ਕੁਝ ਸਮਾਂ ਪਹਿਲਾਂ ਹੀ ਰੋਜ਼ੀ ਰੋਟੀ ਦੀ ਭਾਲ ਵਿੱਚ ਕੈਨੇਡਾ ਗਿਆ ਸੀ ਅਤੇ ਬੀਤੇ ਦਿਨ ਅਚਾਨਕ ਤਬੀਅਤ ਵਿਗੜਨ ਕਾਰਨ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਮਾਂ ਤੋਂ ਇਲਾਵਾ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਤੇਜਿੰਦਰ ਸਿੰਘ ਦੀ ਦੇਹ ਪਿੰਡ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ ਹੈ। ਪਰਵਾਸੀ ਪੰਜਾਬੀ ਭਾਈਚਾਰਾ ਵੀ ਆਪਣੇ ਪੱਧਰ ’ਤੇ ਮ੍ਰਿਤਕ ਦੀ ਦੇਹ ਕੈਨੇਡਾ ਤੋਂ ਪੰਜਾਬ ਭੇਜਣ ਲਈ ਯਤਨਸ਼ੀਲ ਹੈ। ਪ੍ਰਧਾਨ ਬਿੰਦਰ ਮਨੀਲਾ ਤੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੇਜਿੰਦਰ ਸਿੰਘ ਦੀ ਦੇਹ ਵਾਪਸ ਲਿਆਉਣ ਵਿੱਚ ਮਦਦ ਕੀਤੀ ਜਾਵੇ।
Advertisement
Advertisement