ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੁਧਿਆਣਾ ’ਚ ਮੁਸਲਿਮ ਭਾਈਚਾਰੇ ਲਈ ਈਦਗਾਹ ਤੇ ਅਕੈਡਮੀ ਬਣਾਉਣ ਦੀ ਮੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਸਲਿਮ ਭਾਈਚਾਰੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਲੁਧਿਆਣਾ ਵਿਚ ਇਕ ਈਦਗਾਹ ਦਾ ਨਿਰਮਾਣ ਅਤੇ ਇਕ ਮੁਸਲਿਮ ਅਕੈਡਮੀ ਸਥਾਪਤ ਕੀਤੀ ਜਾਵੇ।...
Advertisement

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਸਲਿਮ ਭਾਈਚਾਰੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਲੁਧਿਆਣਾ ਵਿਚ ਇਕ ਈਦਗਾਹ ਦਾ ਨਿਰਮਾਣ ਅਤੇ ਇਕ ਮੁਸਲਿਮ ਅਕੈਡਮੀ ਸਥਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੁਧਿਆਣਾ ਹਜ਼ਾਰਾਂ ਮੁਸਲਿਮ ਪਰਿਵਾਰ ਰਹਿੰਦੇ ਹਨ ਪਰ ਅੱਜ ਤੱਕ ਨਾ ਤਾਂ ਉਨ੍ਹਾਂ ਲਈ ਇਕ ਸਮਰਪਿਤਾ ਈਦਗਾਹ ਬਣਾਈ ਗਈ ਹੈ ਅਤੇ ਨਾ ਹੀ ਕੋਈ ਵਿੱਦਿਅਕ ਸੰਸਥਾ ਹੈ ਜੋ ਉਨ੍ਹਾਂ ਦੀ ਸੱਭਿਆਚਾਰਕ ਅਤੇ ਧਾਰਮਿਕ ਪਹਿਚਾਣ ਨੂੰ ਸੁਰੱਖਿਅਤ ਰੱਖ ਸਕੇ। ਖਾਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਘੱਟ ਗਿਣਤੀਆਂ ਦੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕਰ ਰਹੀ ਹੈ।

Advertisement

ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸਿਰਫ਼ ਪ੍ਰਚਾਰ ਅਤੇ ਐਲਾਨਾਂ ਤੱਕ ਸੀਮਤ ਹੈ ਜਦੋਂ ਕਿ ਜ਼ਮੀਨੀ ਪੱਧਰ ਤੇ ਕੋਈ ਠੋਸ ਕੰਮ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਪੰਜਾਬ ਵਿਚ ਸਿੱਖਿਆ ਰੁਜ਼ਗਾਰ ਅਤੇ ਸਮਾਜਿਕ ਸਮਾਨਤਾ ਬਾਰੇ ਬਹੁਤ ਕੁਝ ਕਿਹਾ ਜਾਂਦਾ ਹੈ ਪਰ ਜਦੋਂ ਘੱਟ ਗਿਣਤੀ ਭਾਈਚਾਰਿਆਂ ਦੀ ਗੱਲ ਆਉਂਦੀ ਹੈ ਤਾਂ ਸਰਕਾਰ ਦਾ ਰਵੱਈਆ ਪੱਖਪਾਤੀ ਜਾਪਦਾ ਹੈ। ਪਿਛਲੇ 3 ਸਾਲਾਂ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਲੁਧਿਆਣਾ ਵਿਚ ਇਕ ਸਰਕਾਰੀ ਈਦਗਾਹ ਦੀ ਮੰਗ ਕਰ ਰਹੇ ਹਨ ਤਾਂ ਜੋ ਉਹ ਈਦ-ਉੱਲ-ਫਿਤਰ ਅਤੇ ਈਦ-ਉਲ-ਅਜ਼ਹਾ ਵਰਗੇ ਵੱਡੇ ਧਾਰਮਿਕ ਸਮਾਗਮਾਂ ਨੂੰ ਸਮੂਹਿਕ ਤੌਰ ਤੇ ਮਨਾ ਸਕਣ। ਇਹ ਸੰਸਥਾ ਨਾ ਸਿਰਫ਼ ਧਾਰਮਿਕ ਸਿੱਖਿਆ ਪ੍ਰਦਾਨ ਕਰੇਗੀ ਸਗੋਂ ਉਰਦੂ ਭਾਸ਼ਾ, ਇਸਲਾਮੀ ਇਤਿਹਾਸ ਅਤੇ ਆਧੁਨਿਕ ਵਿਸ਼ੇ ਦੀ ਸਿੱਖਿਆ ਵੀ ਪ੍ਰਦਾਨ ਕਰੇਗੀ। ਇਸ ਨਾਲ ਭਾਈਚਾਰੇ ਦੇ ਨੌਜਵਾਨਾਂ ਨੂੰ ਸੱਭਿਆਚਾਰਕ ਅਤੇ ਵਿੱਦਿਅਕ ਤੌਰ ’ਤੇ ਸ਼ਸ਼ਕਤ ਬਣਾਇਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਦਿਸ਼ਾ ਵਿਚ ਤੁਰੰਤ ਕਾਰਵਾਈ ਨਹੀਂ ਕੀਤੀ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

Advertisement