ਹੜ੍ਹਾਂ ’ਤੇ ਚਰਚਾ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ
ਹਲਕਾ ਦਾਖਾ ਤੋਂ ਸ਼ੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਬਣੀ ਗੰਭੀਰ ਸਥਿਤੀ ’ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ...
Advertisement
ਹਲਕਾ ਦਾਖਾ ਤੋਂ ਸ਼ੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਬਣੀ ਗੰਭੀਰ ਸਥਿਤੀ ’ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖੇ ਪੱਤਰ ਵਿੱਚ ਵਿਧਾਇਕ ਇਆਲੀ ਨੇ ਕਿਹਾ ਹੈ ਕਿ ਰਾਜ ਵਿੱਚ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਮਾਤਰਾ ਵਿੱਚ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਇਹ ਸਥਿਤੀ ਤੁਰੰਤ ਰਾਜ ਦਾ ਵਿਸ਼ੇਸ਼ ਧਿਆਨ ਮੰਗਦੀ ਹੈ ਤਾਂ ਜੋ ਹੜ੍ਹਾਂ ਕਰ ਕੇ ਨੁਕਸਾਨ ਦੀ ਪੂਰੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਤਬਾਹੀ ਦੇ ਮੁੱਖ ਕਾਰਨਾਂ ’ਤੇ ਸੰਜੀਦਗੀ ਨਾਲ ਵਿਚਾਰ ਕਰਨ ਲਈ ਇਹ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ।
Advertisement
Advertisement
×