ਪੱਤਰ ਪ੍ਰੇਰਕ
ਰਾਏਕੋਟ, 3 ਅਗਸਤ
ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਸੈਰ ਸਪਾਟਾ ਮੰਤਰੀ ਜੀ. ਕਿਸ਼ਨ ਰੈਡੀ ਨਾਲ ਮੁਲਾਕਾਤ ਕਰਕੇ ਦੁਬਾਰਾ ਮੰਗ ਕੀਤੀ ਕਿ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਕੌਮਾਂਤਰੀ ਤੀਰਥ ਸਥਾਨ ਵਜੋਂ ਵਿਕਸਤ ਕੀਤਾ ਜਾਵੇ ਅਤੇ ਇਸ ਨੂੰ ਕੌਮਾਂਤਰੀ ਤੀਰਥ ਯਾਤਰਾ ਸਰਕਟ ਦਾ ਹਿੱਸਾ ਵੀ ਬਣਾਇਆ ਜਾਵੇ। ਉਨ੍ਹਾਂ ਨੇ ਮੰਤਰੀ ਨੂੰ ਬੇਨਤੀ ਕੀਤੀ ਕਿ ਸ੍ਰੀ ਫਤਿਹਗੜ੍ਹ ਸਾਹਿਬ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਘੱਟੋ ਘੱਟ 100 ਕਰੋੜ ਰੁਪਏ ਦਿੱਤੇ ਜਾਣ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਤ ਸਾਰੀਆਂ ਥਾਵਾਂ ਨੂੰ ਰੇਲ ਅਤੇ ਹਵਾਈ ਰਾਹੀਂ ਵਧੇਰੇ ਪਹੁੰਚ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਸ੍ਰੀ ਰੈਡੀ ਨੂੰ ਫਤਿਹਗੜ੍ਹ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ।