DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

MGNREGA ਕਾਨੂੰਨ ਬਹਾਲ ਕਰਨ ਦੀ ਮੰਗ

ਮਜ਼ਦੂਰਾਂ ਨੇ ਮੁੱਖ ਮੰਤਰੀ ਤੇ ਕਿਰਤ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਨੂੰ ਮੰਗ ਪੱਤਰ ਦਿੰਦੇ ਹੋਏ ਮਜ਼ਦੂਰ ਆਗੂ।
Advertisement

ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਨਾਲ ਸਬੰਧਤ ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਦੇ ਸਾਂਝੇ ਮੰਚ ਦੇ ਸੱਦੇ ’ਤੇ ਸਮਰਾਲਾ ਦੇ ਐੱਸ ਡੀ ਐੱਮ ਗੁਰਸਿਮਰਨਜੀਤ ਕੌਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਕਿਰਤ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮ ਕਲਾਂ, ਸੀਟੂ ਦੇ ਸੂਬਾਈ ਮੀਤ ਪ੍ਰਧਾਨ ਪਰਮਜੀਤ ਸਿੰਘ ਨੀਲੋਂ, ਜ਼ਿਲ੍ਹਾ ਸਕੱਤਰ ਹਨੂੰਮਾਨ ਪ੍ਰਸ਼ਾਦਿ ਦੂਬੇ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭਜਨ ਸਿੰਘ ਸਮੇਤ ਹੋਰਨਾਂ ਮੁੱਖ ਆਗੂਆਂ ਦੀ ਅਗਵਾਈ ਹੇਠ ਦਿੱਤਾ ਗਿਆ।

ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮਗਨਰੇਗਾ ਕਾਨੂੰਨ 2005 ਨੂੰ ਬਹਾਲ ਕੀਤਾ ਜਾਵੇ ਅਤੇ ਵੀ ਬੀ ਜੀ ਰਾਮ ਜੀ ਕਾਨੂੰਨ ਫੌਰੀ ਰੱਦ ਕੀਤਾ ਜਾਵੇ, ਮਜ਼ਦੂਰਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਉਨ੍ਹਾਂ ਨੂੰ ਸਾਲ ਵਿੱਚ ਘੱਟੋ-ਘੱਟ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ ਅਤੇ ਰੋਜ਼ਾਨਾ ਦਿਹਾੜੀ ਵਧਾ ਕੇ 700 ਰੁਪਏ ਕੀਤੀ ਜਾਵੇ। ਇਸ ਦੇ ਨਾਲ ਹੀ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ। ਯੂਨੀਅਨ ਨੇ ਇਹ ਵੀ ਮੰਗ ਚੁੱਕੀ ਕਿ ਪਿੰਡਾਂ ਦੀ ਤਰਜ਼ ’ਤੇ ਸ਼ਹਿਰਾਂ ਵਿੱਚ ਵੀ ਮਗਨਰੇਗਾ ਵਰਗਾ ਕਾਨੂੰਨ ਬਣਾ ਕੇ ਗ਼ਰੀਬਾਂ ਨੂੰ ਕੰਮ ਦਿੱਤਾ ਜਾਵੇ ਅਤੇ ਸਾਰੇ ਪੇਂਡੂ ਤੇ ਖੇਤ ਮਜ਼ਦੂਰਾਂ ਲਈ 10,000 ਰੁਪਏ ਮਹੀਨਾਵਾਰ ਪੈਨਸ਼ਨ ਲਾਈ ਜਾਵੇ। ਆਗੂਆਂ ਨੇ ਸੰਵਿਧਾਨ ਦੀ ਧਾਰਾ 37 ਤੋਂ 51 ਦੇ ਹਵਾਲੇ ਨਾਲ ਕੰਮ, ਸਿਹਤ, ਪਾਣੀ ਅਤੇ ਜੀਣ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਦੀ ਵਕਾਲਤ ਕੀਤੀ। ਇਸ ਮੌਕੇ ਗੁਰਦੀਪ ਸਿੰਘ, ਨਿੰਮਾਂ ਮੁਗਲੇਵਾਲ, ਸੰਦੀਪ ਕੌਰ ਅਤੇ ਬਲਜਿੰਦਰ ਕੌਰ ਹਾਜ਼ਰ ਸਨ।

Advertisement

Advertisement
Advertisement
×