DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਕਾਰ ਤੇ ਪੰਚਾਇਤ ਤੋਂ Development Funds ਦਾ ਹਿਸਾਬ ਮੰਗਿਆ

ਅਕਾਲੀ ਦਲ ਨੇ ਬੁਰਜ ਕੁਲਾਰਾ ਵਿੱਚ ਵਿਕਾਸ ਕਾਰਜ ਅਧੂਰੇ ਰਹਿਣ ’ਤੇ ਸਵਾਲ ਚੁੱਕੇ

  • fb
  • twitter
  • whatsapp
  • whatsapp
featured-img featured-img
ਰੁਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਸ ਆਰ ਕਲੇਰ।
Advertisement

ਵਿਧਾਨ ਸਭਾ ਹਲਕਾ ਜਗਰਾਉਂ ਦੇ ਹਠੂਰ ਨੇੜਲੇ ਪਿੰਡ ਬੁਰਜ ਕੁਲਾਰਾ ਵਿੱਚ ਛੱਪੜ ਅਤੇ ਹੋਰ ਵਿਕਾਸ ਕਾਰਜ ਅਧੂਰੇ ਰਹਿਣ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਨੋਟਿਸ ਲਿਆ ਹੈ। ਹਲਕਾ ਇੰਚਾਰਜ ਐੱਸ ਆਰ ਕਲੇਰ ਨੇ ਸਾਬਕਾ ਸਰਪੰਚ ਬੂਟਾ ਸਿੰਘ ਅਤੇ ਪਾਰਟੀ ਕਾਰਕੁਨਾਂ ਦੀ ਹਾਜ਼ਰੀ ਵਿੱਚ ਸਰਕਾਰ, ਪ੍ਰਸ਼ਾਸਨ ਅਤੇ ਮੌਜੂਦਾ ਪੰਚਾਇਤ ਤੋਂ ਵਿਕਾਸ ਫੰਡਾਂ ਦਾ ਹਿਸਾਬ ਮੰਗਿਆ ਹੈ।

ਕਲੇਰ ਨੇ ਕਿਹਾ ਕਿ ਪਿੰਡ ਵਾਸੀ ਪਿਛਲੇ ਦੋ ਸਾਲਾਂ ਤੋਂ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਛੱਪੜ ਦੇ ਨਵੀਨੀਕਰਨ ਦਾ ਕੰਮ ਅੱਧ ਵਿਚਾਲੇ ਲਟਕਿਆ ਹੋਇਆ ਹੈ ਅਤੇ ਪਹਿਲਾਂ ਹੋਇਆ ਕੰਮ ਵੀ ਮੀਂਹ ਦੇ ਪਾਣੀ ਵਿੱਚ ਰੁੜ੍ਹ ਚੁੱਕਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਨਵੀਨੀਕਰਨ ਲਈ ਮਨਜ਼ੂਰ ਹੋਏ 57.92 ਲੱਖ ਰੁਪਏ ਦਾ ਹਿਸਾਬ ਜਨਤਕ ਕਰਨ ਦੀ ਮੰਗ ਕੀਤੀ।

Advertisement

ਸਾਬਕਾ ਸਰਪੰਚ ਬੂਟਾ ਸਿੰਘ ਨੇ ਦੋਸ਼ ਲਾਇਆ ਕਿ ਛੱਪੜ ਦੇ ਕੰਮ ਲਈ ਜੇ ਸੀ ਬੀ ਦਾ ਖਰਚਾ ਲੱਖਾਂ ਰੁਪਏ ਦਿਖਾਇਆ ਗਿਆ ਹੈ, ਜਦਕਿ ਲੋਕਾਂ ਨੇ ਆਪਣੇ ਟਰੈਕਟਰਾਂ ਨਾਲ ਮੁਫ਼ਤ ਕੰਮ ਕੀਤਾ ਸੀ। ਉਨ੍ਹਾਂ ਕਿਹਾ ਕਿ ਬੀ ਡੀ ਪੀ ਓ, ਡੀ ਡੀ ਪੀ ਓ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਨੂੰ ਲਿਖਤੀ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ, ਕਿਉਂਕਿ ਪੰਚਾਇਤ ਸੱਤਾਧਾਰੀ ਧਿਰ ਨਾਲ ਸਬੰਧਿਤ ਹੈ। ਸਾਬਕਾ ਸਰਪੰਚ ਨਿਰਮਲ ਸਿੰਘ ਨੇ ਵੀ ਕੰਮਾਂ ਦੀ ਉੱਚ ਪੱਧਰੀ ਜਾਂਚ ਮੰਗੀ ਹੈ। ਦੂਜੇ ਪਾਸੇ, ਮੌਜੂਦਾ ਪੰਚਾਇਤ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸੰਪਰਕ ਨਹੀਂ ਹੋ ਸਕਿਆ।

Advertisement

Advertisement
×