ਗੁਰੂਸਰ ਸੁਧਾਰ: ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਭਾਈ ਦਵਿੰਦਰਪਾਲ ਭੁੱਲਰ ਸਮੇਤ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਹੈ। ਉਨ੍ਹਾਂ ਕੇਂਦਰ ਅਤੇ ਸੂਬਾਈ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਫ਼ੌਰੀ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਆਪਣਾ ਬਾਕੀ ਜੀਵਨ ਆਪਣੇ ਪਰਿਵਾਰ ਨਾਲ ਗੁਜ਼ਾਰ ਸਕਣ। ਇਯਾਲੀ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਭ ਨੂੰ ਬਰਾਬਰੀ ਦਾ ਅਧਿਕਾਰ ਦਿੰਦਾ ਹੈ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਕੈਦੀਆਂ ਨੂੰ ਵੀ ਇਹ ਸੰਵਿਧਾਨਕ ਹੱਕ ਮਿਲਣਾ ਚਾਹੀਦਾ ਹੈ।ਸ੍ਰੀ ਇਯਾਲੀ ਨੇ ਕਿਹਾ ਕਿ ਹਾਲਾਂਕਿ ਬਹੁਗਿਣਤੀ ਸਿੱਖ ਕੈਦੀਆਂ ਉੱਪਰ ਕੋਈ ਕਸੂਰ ਵੀ ਸਾਬਤ ਨਹੀਂ ਹੋ ਸਕਿਆ, ਪ੍ਰੰਤੂ ਫਿਰ ਵੀ ਉਨ੍ਹਾਂ ਨੂੰ ਸਰਕਾਰਾਂ ਵੱਲੋਂ ਰਿਹਾਅ ਨਹੀਂ ਕੀਤਾ ਗਿਆ। -ਪੱਤਰ ਪ੍ਰੇਰਕ