ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਕੈਬਨਿਟ ਮੰਤਰੀ ਦੇ ਦਫ਼ਤਰ ਅੱਗੇ ਪ੍ਰਦਰਸ਼ਨ

ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਆਨਾਕਾਨੀ ਦਾ ਵਿਰੋਧ; ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਮੰਤਰੀ ਦੇ ਗੇਟ ’ਤੇ ਟੰਗੀਆਂ
ਲੁਧਿਆਣਾ ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਦਫਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਡੀਟੀਐੱਫ ਆਗੂ ਅਤੇ ਹੋਰ।
Advertisement

ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਕੀਤੀ ਜਾ ਰਹੀ ਆਨਾਕਾਨੀ ਵਿਰੁੱਧ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ਵੱਲੋਂ ਅੱਜ ਲੁਧਿਆਣਾ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੀ ਅਰਥੀ ਫ਼ੂਕਣ ਸਣੇਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਾ ਮਿਲਣ ਕਾਰਨ ਘਰ ਦੇ ਗੇਟ ਉੱਤੇ ਟੰਗ ਦਿੱਤੀਆ ਗਈਆਂ।  ਧਰਨੇ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨਾ ਸਿਰਫ ਲਿਖਤੀ ਵਾਅਦਾ ਕੀਤਾ ਸੀ ਸਗੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਲਿਖਤੀ ਰੂਪ ਵਿੱਚ ਪੈਨਸ਼ਨ ਬਹਾਲ ਕਰਨ ਦੀ ਗਾਰੰਟੀ ਵੀ ਦਿੱਤੀ ਗਈ ਸੀ ਪਰ ਹੁਣ ਕੀਤੇ ਵਾਅਦੇ ਤੋਂ ਟਾਲ-ਮਟੋਲ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦੀ ਭਖਵੀਂ ਮੰਗ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਯੂਨੀਫਾਈਡ (ਯੂ.ਪੀ.ਐੱਸ) ਪੈਨਸ਼ਨ ਸਕੀਮ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਪਰਮਜੀਤ ਦੁੱਗਲ, ਅਰਵਿੰਦਰ ਭੰਗੂ, ਹਰਪਿੰਦਰ ਸ਼ਾਹੀ, ਅਮਨਦੀਪ ਦੋਰਾਹਾ, ਗੁਲਬਾਗ ਸੁਧਾਰ, ਦੀਪ ਰਾਜਾ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਨਵੰਬਰ 2022 ਵਿੱਚ ਆਪ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਨੂੰ ਠੀਕ ਢੰਗ ਨਾਲ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਲਾਗੂ ਕਰਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ ਪੇਂਡੂ ਭੱਤੇ ਸਮੇਤ ਸੂਬੇ ਦੇ ਮੁਲਾਜ਼ਮਾਂ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਨੂੰ ਬਹਾਲ ਕਰਨ ਤੋਂ ਮੁਨਕਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਡੀ.ਏ.ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਲਈ ਏ.ਸੀ.ਪੀ.ਸਕੀਮ ਚਾਲੂ ਕਰਾਉਣ ਲਈ, ਕੰਪਿਊਟਰ ਅਧਿਆਪਕਾਂ, ਐੱਨਐੱਸਕਿਉਐੱਫ਼, ਐਸੋਸੀਏਟ ਟੀਚਰਾਂ, ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਕਰਾਉਣ ਹਿੱਤ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸਾਬਕਾ ਸੀਨਿਅਰ ਆਗੂ ਜੋਗਿੰਦਰ ਆਜ਼ਾਦ, ਦਵਿੰਦਰ ਸਿੰਘ ਸਿੱਧੂ, ਗੁਰਦੀਪ ਹੇਰਾਂ, ਹੁਸ਼ਿਆਰ ਸਿੰਘ, ਗੁਰਬਚਨ ਸਿੰਘ, ਰਜਿੰਦਰ ਸਿੰਘ, ਬਲਜੀਤ ਸਿੰਘ, ਜਸਕਰਨ ਸਿੰਘ, ਰਾਣਾ ਆਲਮਦੀਪ ਆਦਿ ਸਣੇ ਜ਼ਿਲ੍ਹੇ ਭਰ ਦੇ ਸੈਂਕੜੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।

Advertisement
Advertisement