ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਅਗਸਤ
ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਕਾਰਖਾਨਾ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਸੈਂਕੜੇ ਵਰਕਰਾਂ ਨੇ ਅੱਜ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਬਿਜਲੀ ਸੋਧ ਬਿਲ ਦੀਆਂ ਕਾਪੀਆਂ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸਮਰਾਲਾ ਚੌਕ ਵਿੱਚ ਕੀਤੇ ਰੋਸ ਮੁਜ਼ਾਹਰੇ ਨੂੰ ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਪ੍ਰਧਾਨ ਰਾਜਵਿੰਦਰ, ਕਾਰਖਾਨਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਅਤੇ ਕਲਪਨਾ, ਨੌਜਵਾਨ ਭਾਰਤ ਸਭਾ ਦੇ ਆਗੂ ਤਰਨ ਕੁਮਾਰ ਨੇ ਸੰਬੋਧਨ ਕਰਦਿਆਂ ਇਸ ਬਿੱਲ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪ੍ਰਸਤਾਵਿਤ ਬਿਜਲੀ ਸੋਧ ਕਾਨੂੰਨ ਰਾਹੀਂ ਮੋਦੀ ਸਰਕਾਰ ਦੇਸ਼ੀ-ਵਿਦੇਸ਼ੀ ਸਰਮਾਏਦਾਰਾਂ ਦੇ ਫਾਇਦੇ ਲਈ ਬਿਜਲੀ ਖੇਤਰ ਦੇ ਨਿੱਜੀਕਰਨ ਨੂੰ ਵੱਡੇ ਪੱਧਰ ਉੱਤੇ ਅੰਜ਼ਾਮ ਦੇਣਾ ਚਾਹੁੰਦੀ ਹੈ।