ਬੀਐੱਸਐੱਫ ਨੂੰ ਵਧੇਰੇ ਅਧਿਕਾਰ ਦੇਣ ਖ਼ਿਲਾਫ਼ ਮੁਜ਼ਾਹਰਾ

ਬੀਐੱਸਐੱਫ ਨੂੰ ਵਧੇਰੇ ਅਧਿਕਾਰ ਦੇਣ ਖ਼ਿਲਾਫ਼ ਮੁਜ਼ਾਹਰਾ

ਮੋਦੀ ਹਕੂਮਤ ਖ਼ਿਲਾਫ਼ ਜਗਰਾਉਂ ’ਚ ਮੁਜ਼ਾਹਰਾ ਕਰਦੇ ਹੋਏ ਕਿਸਾਨ ਤੇ ਮਜ਼ਦੂਰ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 25 ਅਕਤੂਬਰ

ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਸਰਹੱਦੀ ਸੂਬਿਆਂ ਵਿੱਚ ਬੀਐੱਸਐੱਫ ਨੂੰ 50 ਕਿਲੋਮੀਟਰ ਦੇ ਘੇਰੇ ਦਾ ਕੰਟਰੋਲ ਦੇਣ ਖ਼ਿਲਾਫ਼ ਇਥੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ। ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ’ਤੇ ਕਿਸਾਨਾਂ ਮਜ਼ਦੂਰਾਂ ਨੇ ਕੇਂਦਰ ਦੀ ਭਾਜਪਾ ਹਕੂਮਤ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ। ਇਕੱਤਰ ਹੋਏ ਮੁਜ਼ਾਹਰਾਕਾਰੀਆਂ ਨੇ ਰੇਲਵੇ ਰੋਡ ਤੋਂ ਲੈ ਕੇ ਬਾਜ਼ਾਰਾਂ ’ਚ ਲੰਬਾ ਰੋਸ ਮਾਰਚ ਵੀ ਕੀਤਾ। ਇਸ ਦੌਰਾਨ ‘ਬੀਐੱਸਐੱਫ ਨੂੰ ਦਿੱਤੇ ਅਧਿਕਾਰ ਰੱਦ ਕਰੋ’, ‘ਸੰਘੀ ਢਾਂਚੇ ’ਤੇ ਹਮਲੇ ਬੰਦ ਕਰੋ’ ਸਮੇਤ ਮੋਦੀ ਹਕੂਮਤ ਖ਼ਿਲਾਫ਼ ਹੋਰ ਨਾਅਰੇ ਬੁਲੰਦੇ ਕੀਤੇ ਗਏ। ਰੋਸ ਮਾਰਚ ਪੁਰਾਣੀ ਦਾਣਾ ਮੰਡੀ, ਨਹਿਰੂ ਮਾਰਕੀਟ, ਲਾਜਪਤ ਰਾਏ ਰੋਡ ਤੋਂ ਹੁੰਦਾ ਹੋਇਆ ਵਾਪਸ ਰੇਲ ਪਾਰਕ ਪੁੱਜਿਆ। ਰੇਲਵੇ ਪਾਰਕ ਵਿੱਚ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਡਕੌਂਦਾ ਦੇ ਆਗੂ ਮਹਿੰਦਰ ਸਿੰਘ ਕਮਾਲਪੁਰਾ, ਔਰਤ ਆਗੂ ਸਰਬਜੀਤ ਕੌਰ ਅਚਰਵਾਲ, ਕੰਵਲਜੀਤ ਖੰਨਾ ਨੇ ਕਿਹਾ ਕਿ ਭਾਜਪਾ ਹਕੂਮਤ ਵੱਲੋਂ ਸੀਮਾ ਸੁਰੱਖਿਆ ਬਲ ਕਾਨੂੰਨ 1968 ਦੀ ਧਾਰਾ 139 ਵਿੱਚ ਤਬਦੀਲੀ ਕਰਦਿਆਂ ਰਾਜਾਂ ਦੇ ਅਧਿਕਾਰਾਂ ’ਤੇ ਦਿਨ ਦੀਵੀਂ ਡਾਕਾ ਮਾਰਿਆ ਗਿਆ ਹੈ। ਮੋਦੀ ਹਕੂਮਤ ਨੇ ਇਸ ਤੋਂ ਪਹਿਲਾਂ ਖੇਤੀ ਦੇ ਰਾਜਾਂ ਨਾਲ ਸਬੰਧਤ ਮੁੱਦਿਆਂ ’ਤੇ ਕਾਲੇ ਕਾਨੂੰਨ ਬਣਾ ਕੇ ਸੰਘੀ ਢਾਂਚੇ ਨੂ ਤੋੜਿਆ ਸੀ। ਇਕ ਦੇਸ਼ ਇਕ ਕਾਨੂੰਨ ਦੀ ਫਾਸ਼ੀਵਾਦੀ ਨੀਤੀ ਨੂੰ ਅੰਜਾਮ ਦਿੰਦਿਆਂ ਮੋਦੀ ਹਕੂਮਤ ਸਾਰੀਆਂ ਸੰਵਿਧਾਨਕ ਸ਼ਕਤੀਆਂ ਆਪਣੇ ਕੰਟਰੋਲ ਵਿੱਚ ਕਰਕੇ ਇਕ ਕੇਂਦਰੀਕ੍ਰਿਤ ਢਾਂਚਾ ਖੜ੍ਹਾ ਕਰ ਕੇ ਜਮਹੂਰੀਅਤ ਨੂੰ ਪੈਰਾਂ ਹੇਠ ਮਸਲ ਰਹੀ ਹੈ। ਅੱਧੇ ਪੰਜਾਬ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ ’ਚ ਬਦਲ ਕੇ ਲੋਕ ਲਹਿਰਾਂ ਨੂੰ ਦਬਾਉਣ ਦੀ ਇਸ ਨੀਤੀ ਪਿੱਛੇ ਕਾਰਪੋਰੇਟ ਲੁੱਟ ਨੂੰ ਕਿਸੇ ਵੀ ਤਰ੍ਹਾਂ ਦੀ ਆਂਚ ਨਾ ਆਉਣ ਦੇਣਾ ਇਕ ਮਕਸਦ ਹੈ। ਸ਼ਾਹਰੁਖ ਖਾਨ ਦੇ ਮੁੰਡੇ ਦਾ ਮੁੱਦਾ ਸੁਰਖੀਆਂ ’ਚ ਹੈ ਤੇ ਇਸ ਦੀ ਆੜ ’ਚ ਅਡਵਾਨੀ ਦੇ ਕੰਟੇਨਰਾਂ ’ਚ ਅਫਗਾਨਿਸਤਾਨ ਤੋਂ ਆਈ ਤਿੰਨ ਹਜ਼ਾਰ ਕਿੱਲੋ ਡਰੱਗ ਦਾ ਮੁੱਦਾ ਗਾਇਬ ਕਰ ਦਿੱਤਾ ਗਿਆ ਹੈ। ਬੁਲਾਰਿਆਂ ਨੇ ਉੱਘੇ ਬੁੱਧੀਜੀਵੀ ਗੌਤਮ ਨੌਲੱਖਾ ਨੂੰ ਮੁੰਬਈ ਦੀ ਤਾਜੋ ਜੇਲ੍ਹ ਦੇ ਆਂਡਾ ਸੈੱਲ ’ਚ ਸ਼ਿਫਟ ਕਰਕੇ ਸਰੀਰਕ ਤੌਰ ’ਤੇ ਖ਼ਤਮ ਕਰਨ ਦੀ ਸਾਜਿਸ਼ ਦੀ ਵੀ ਨਿੰਦਾ ਕਰਦਿਆਂ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਸਿੱਧਵਾਂ ਨੇ ਵਿਚਾਰ ਪੇਸ਼ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All