ਨਿੱਜੀ ਪੱਤਰ ਪ੍ਰੇਰਕ
ਖੰਨਾ, 6 ਅਗਸਤ
ਅੱਜ ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ (ਸੀਟੂ) ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਗੁਰਚਰਨ ਸਿੰਘ ਦਹੇੜੂ ਦੀ ਪ੍ਰਧਾਨਗੀ ਹੇਠ ਐੱਸ.ਡੀ.ਐੱਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰਣਯੋਧ ਸਿੰਘ ਅਤੇ ਖੁਸ਼ੀ ਮੁਹੰਮਦ ਨੇ ਕਿਹਾ ਕਿ ਕਈ ਵਾਰ ਆਪਣੀਆਂ ਮੰਗਾਂ ਸਬੰਧੀ ਪੰਜਾਬ ਦੇ ਮਾਲ ਮੰਤਰੀ, ਵਿੱਤ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਹਰ ਵਾਰ ਭਰੋਸਾ ਦੇ ਕੇ ਝੂਠੇ ਲਾਰੇ ਲਾਏ ਜਾਂਦੇ ਹਨ। ਉੁਨ੍ਹਾਂ ਕਿਹ ਕਿ 24 ਅਗਸਤ ਨੂੰ ਪੰਜਾਬ ਦੇ ਸਾਰੇ ਚੌਕੀਦਾਰ ਆਪਣੀਆਂ ਮੰਗਾਂ ਸਬੰਧੀ ਵੱਡੇ ਪੱਧਰ ’ਤੇ ਰੋਸ ਧਰਨੇ ਦੇਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਇਸ ਮੌਕੇ ਅਵਤਾਰ ਸਿੰਘ, ਜਰਨੈਲ ਸਿੰਘ, ਸੁਖਦੇਵ ਸਿੰਘ, ਬਸੀਰ ਮੁਹੰਮਦ, ਬਲਵਿੰਦਰ ਸਿੰਘ, ਜਸਵੀਰ ਸਿੰਘ, ਰਾਮ ਸਿੰਘ, ਕਸ਼ਮੀਰਾ ਸਿੰਘ, ਅਮਰ ਸਿੰਘ, ਰਾਜਿੰਦਰ ਸਿੰਘ, ਮੁਖਤਿਆਰ ਸਿੰਘ, ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ।