ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਅਗਸਤ
ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਸਾਬਕਾ ਸੈਨਿਕਾਂ ਦੀ ਇੱਕਤਰਤਾ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਾਬਕਾ ਸੈਨਿਕਾਂ ਦੀਆ ਰਹਿੰਦੀਆਂ ਜਾਇਜ਼ ਮੰਗਾਂ ਲਾਗੂ ਕਰਨ ਵਿੱਚ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਸਬੰਧੀ ਦਿੱਲੀ ਜੰਤਰ-ਮੰਤਰ ’ਤੇ ਧਰਨੇ ਦਾ ਅੱਜ 2615ਵਾਂ ਦਿਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਇਕੋ ਇਕ ਮੰਗ ‘ਇਕ ਰੈਂਕ-ਇਕ ਪੈਨਸ਼ਨ’ ਅਜੇ ਤੱਕ ਲਾਗੂ ਨਹੀਂ ਕੀਤੀ। ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਜਿੰਨੀ ਦੇਰ ਮੋਦੀ ਸਰਕਾਰ ਸਾਬਕਾ ਸੈਨਿਕਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰਦੀ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦੇਸ਼ ਦੀ ਰਾਖੀ ਕੀਤੀ ਅਤੇ ਅੱਜ ਕੇਂਦਰ ਸਰਕਾਰ ਆਪਣੇ ਕੀਤੇ ਚੋਣ ਵਾਅਦਿਆਂ ਤੋਂ ਮੁਕਰ ਰਹੀ ਹੈ। ਇਸ ਮੌਕੇ ਸੂਬੇਦਾਰ ਜਰਨੈਲ ਸਿੰਘ, ਜਗਰੂਪ ਸਿੰਘ, ਜਗੀਰ ਸਿੰਘ ਗਰੇਵਾਲ, ਮੇਵਾ ਸਿੰਘ, ਕਰਨੈਲ ਸਿੰਘ, ਸਰਬਜੀਤ ਸਿੰਘ, ਗੁਰਬਖਸ਼ ਸਿੰਘ, ਸਾਧੂ ਸਿੰਘ, ਨਰਿੰਦਰ ਸਿੰਘ, ਕੁਲਵੰਤ ਸਿੰਘ, ਸਿਕੰਦਰ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।