ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਮੁਕਤ ਕਬੀਲਾ ਸੰਘਰਸ਼ ਮੋਰਚੇ ਵੱਲੋਂ ਮੁਜ਼ਾਹਰਾ 16 ਨੂੰ

ਧਰਨਾ ਸੱਤਵੇਂ ਦਿਨ ਵੀ ਜਾਰੀ; ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੀ ਤਿਆਰੀ
ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦਿੰਦੇ ਹੋਏ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ

ਲੁਧਿਆਣਾ, 13 ਜੂਨ

Advertisement

ਵਿਮੁਕਤ ਕਬੀਲਾ ਸੰਘਰਸ਼ ਮੋਰਚਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਵੱਲੋਂ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਵਿਮੁਕਤ ਕਬੀਲਿਆਂ ਲਈ ਦੋ ਫੀਸਦੀ ਕੋਟੇ ਨੂੰ ਬਹਾਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 15 ਸਤੰਬਰ 2022 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਵਿਮੁਕਤ ਕਬੁਲਿਆਂ ਦਾ ਦੋ ਫ਼ੀਸਦ ਕੋਟਾ ਰੱਦ ਕਰ ਦਿੱਤਾ ਹੈ।

ਇਸ ਮੌਕੇ ਮੋਰਚਾ ਦੇ ਪ੍ਰਧਾਨ ਡਾਕਟਰ ਬਲਵਿੰਦਰ ਸਿੰਘ ਅਲੀਪੁਰ, ਸਰਬਣ ਸਿੰਘ ਪੰਜਗਰਾਈ ਅਤੇ ਆਸਾ ਸਿੰਘ ਆਜ਼ਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਮੁਕਤ ਕਬੀਲਿਆਂ ਨਾਲ ਕੀਤੇ ਗਏ ਧੱਕੇ ਖ਼ਿਲਾਫ਼ 16 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਸੈਂਕੜੇ ਵਰਕਰ ਆਮ ਆਦਮੀ ਪਾਰਟੀ ਦੇ ਝਾੜੂ ਦਾ ਤੀਲਾ ਤੀਲਾ ਕਰਕੇ ਫੂਕਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਗਰੀਬਾਂ, ਦਲਿਤਾਂ ਅਤੇ ਲੋੜਵੰਦ ਲੋਕਾਂ ਦੀ ਵਿਰੋਧੀ ਸਰਕਾਰ ਹੈ ਅਤੇ ਇਸ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਵੱਡੀਆਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਵਿਮੁਕਤ ਕਬੀਲਿਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਾਂਝਾ ਮੋਰਚਾ ਵੱਲੋਂ ਸੰਘਰਸ਼ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਪੰਜਾਬ ਸਰਕਾਰ 15 ਸਤੰਬਰ 2022 ਦਾ ਨੋਟੀਫਿਕੇਸ਼ਨ ਰੱਦ ਕਰਕੇ ਵਿਮੁਕਤ ਕਬੀਲਿਆਂ ਦਾ ਦੋ ਫ਼ੀਸਦੀ ਕੋਟਾ ਪਹਿਲਾਂ ਵਾਂਗ ਬਹਾਲ ਨਹੀਂ ਕਰਦੀ।

ਅੱਜ ਧਰਨੇ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮ ਸੋਤ ਪੁੱਜੇ। ਉਨ੍ਹਾਂ ਸੰਘਰਸ਼ ਮੋਰਚਾ ਦੇ ਧਰਨੇ ਦੀ ਹਮਾਇਤ ਕਰਦਿਆਂ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਵਿਮੁਕਤ ਕਬੀਲਿਆਂ ਦੀ ਇਸ ਮੰਗ ਨੂੰ ਪੂਰਾ ਕਰਾਉਣ ਲਈ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਗਲੀ ਬਨਣ ਵਾਲੀ ਕਾਂਗਰਸ ਸਰਕਾਰ ਸਭ ਤੋਂ ਪਹਿਲਾਂ ਵਿਮੁਕਤ ਕਬੀਲਿਆਂ ਦਾ ਰੱਦ ਕੀਤਾ ਕੋਟਾ ਬਹਾਲ ਕਰੇਗੀ।

Advertisement