
ਰਾਏਕੋਟ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਪੱਤਰਕਾਰ। -ਫੋਟੋ: ਗਿੱਲ
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 23 ਮਾਰਚ
ਪ੍ਰੈੱਸ ਕਲੱਬ ਤਹਿਸੀਲ ਰਾਏਕੋਟ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦੇ ਸੱਦੇ ’ਤੇ ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਹਰੀ ਸਿੰਘ ਨਲੂਆ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੈੱਸ ਕਲੱਬ ਰਾਏਕੋਟ ਦੇ ਚੇਅਰਮੈਨ ਬਲਵਿੰਦਰ ਸਿੰਘ ਲਿੱਤਰ ਅਤੇ ਪ੍ਰਧਾਨ ਦਲਵਿੰਦਰ ਸਿੰਘ ਰਛੀਨ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤ ਪ੍ਰੈੱਸ ਦੀ ਆਜ਼ਾਦੀ ਦੇ ਮਾਮਲੇ ਦੁਨੀਆਂ ਭਰ ਵਿੱਚ 142ਵੇਂ ਤੋਂ ਖਿਸਕ ਕੇ 150ਵੇਂ ਨੰਬਰ ’ਤੇ ਪਹੁੰਚ ਗਿਆ ਹੈੈ। ਸਰਕਾਰ ਵਿਰੁੱਧ ਖ਼ਬਰਾਂ ਲਿਖਣ ਵਾਲੇ ਅਨੇਕਾਂ ਬੇਕਸੂਰ ਪੱਤਰਕਾਰਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪਬਲਿਕ ਇਨਫਰਮੇਸ਼ਨ ਬਿਊਰੋ ਨੂੰ ਜਿਸ ਢੰਗ ਨਾਲ ਅਧਿਕਾਰ ਦੇ ਕੇ ਪ੍ਰੈੱਸ ਦੀ ਆਜ਼ਾਦੀ ਉੱਪਰ ਹਮਲਾ ਤੇਜ਼ ਕਰਦਿਆਂ ਅਣਐਲਾਨੀ ਐਮਰਜੈਂਸੀ ਅਤੇ ਸੈਂਸਰਸ਼ਿਪ ਮੜ੍ਹੀ ਜਾ ਰਹੀ ਹੈ। ਉਨ੍ਹਾਂ ਨੇ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੀ ਮੰਗ ਵੀ ਕੀਤੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ