DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mixed Land Use ਇਲਾਕਿਆਂ ਨੂੰ ਸਨਅਤੀ ਖੇਤਰ ਐਲਾਨਣ ਲਈ ਵਿਖਾਵਾ

ਸਾਲ ਦੀ ਮਿਆਦ ਵਧਾਉਣ ਦੇ ਨੋਟੀਫਿਕੇਸ਼ਨ ਕਾਰਨ ਰੋਸ; ਹਰ ਬੁੱਧਵਾਰ ਧਰਨਾ ਦੇਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਵਿੱਚ ਮੁਜ਼ਾਹਰਾ ਕਰਦੇ ਹੋਏ ਸਨਅਤਕਾਰ।
Advertisement

ਪੰਜਾਬ ਸਰਕਾਰ ਵੱਲੋਂ ਮਿਕਸ ਲੈਂਡ ਯੂਜ਼ (ਐੱਮ ਐੱਲ ਯੂ) ਖੇਤਰਾਂ ਵਿੱਚ ਚੱਲ ਰਹੀਆਂ ਸਨਅਤੀ ਇਕਾਈਆਂ ਦੇ ਕੰਮ-ਕਾਜ ਦੀ ਮਿਆਦ ਵਿੱਚ ਇੱਕ ਸਾਲ ਦਾ ਵਾਧਾ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਤੋਂ ਸਨਅਤਕਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਖੇਤਰਾਂ ਨੂੰ ਰਸਮੀ ਤੌਰ ’ਤੇ ਇੰਡਸਟਰੀਅਲ ਜ਼ੋਨ ਐਲਾਨਣ ਦੀ ਥਾਂ ਮਹਿਜ਼ ਸਮਾਂ ਸੀਮਾ ਵਧਾਉਣ ਨਾਲ ਸਮੱਸਿਆ ਦਾ ਪੱਕਾ ਨਿਪਟਾਰਾ ਨਹੀਂ ਹੋਵੇਗਾ। ਇਸੇ ਮੰਗ ਲਈ ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਇਨ੍ਹਾਂ ਖੇਤਰਾਂ ਨੂੰ ਸਨਅਤੀ ਖੇਤਰ ਨਹੀਂ ਐਲਾਨਿਆ ਜਾਂਦਾ, ਉਦੋਂ ਤੱਕ ਹਰ ਬੁੱਧਵਾਰ ਲਗਾਤਾਰ ਰੋਸ ਧਰਨਾ ਦਿੱਤਾ ਜਾਵੇਗਾ।

ਇਸੇ ਲੜੀ ਤਹਿਤ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਹੇਠ ਧਰਨਾ ਦਿੱਤਾ। ਇਸ ਮੌਕੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਿਕਸਡ ਲੈਂਡ ਯੂਜ਼ ਇਲਾਕਿਆਂ ਨੂੰ ਤੁਰੰਤ ਸਨਅਤੀ ਖੇਤਰ ਐਲਾਨਣ ਦੀ ਮੰਗ ਦੁਹਰਾਈ। ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਸਰਕਾਰ ਵੱਲੋਂ ਇੱਕ ਸਾਲ ਦੀ ਮੋਹਲਤ ਦੇਣ ਦਾ ਫ਼ੈਸਲਾ ਸਨਅਤਕਾਰਾਂ ਨੂੰ ਕਿਸੇ ਵੀ ਕੀਮਤ ’ਤੇ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਕਰੀਬ 70 ਤੋਂ 75 ਸਾਲ ਪੁਰਾਣੀਆਂ ਫੈਕਟਰੀਆਂ ਸਥਾਪਤ ਹਨ। ਦਹਾਕਿਆਂ ਤੋਂ ਚੱਲ ਰਹੀਆਂ ਇਨ੍ਹਾਂ ਉਦਯੋਗਿਕ ਇਕਾਈਆਂ ਨੂੰ ਕਿਸੇ ਹੋਰ ਥਾਂ ਤਬਦੀਲ ਕਰਨਾ ਅਮਲੀ ਤੌਰ ’ਤੇ ਸੰਭਵ ਨਹੀਂ ਹੈ। ਅਜਿਹੇ ਵਿੱਚ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਇਲਾਕਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਇੰਡਸਟਰੀਅਲ ਜ਼ੋਨ ਐਲਾਨਣਾ ਚਾਹੀਦਾ ਹੈ।

Advertisement

ਉਨ੍ਹਾਂ ਕਿਹਾ ਕਿ ਸਨਅਤਕਾਰ ਡੰਗ-ਟਪਾਊ ਰਾਹਤ ਦੀ ਬਜਾਏ ਸਮੱਸਿਆ ਦਾ ਪੱਕਾ ਹੱਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮਹਿਜ਼ ਇੱਕ ਸਾਲ ਦਾ ਵਾਧਾ ਕਰਨ ਨਾਲ ਕਾਰੋਬਾਰਾਂ ਦੇ ਸਿਰ ’ਤੇ ਲਟਕ ਰਹੀ ਅਨਿਸ਼ਚਿਤਤਾ ਦੀ ਤਲਵਾਰ ਖ਼ਤਮ ਨਹੀਂ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਥੇਬੰਦੀ ਆਪਣੀ ਮੰਗ ’ਤੇ ਡਟੀ ਹੋਈ ਹੈ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਮਕਸਦ ਲਈ ਹਫ਼ਤਾਵਾਰੀ ਧਰਨੇ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਜਦੋਂ ਤੱਕ ਸਰਕਾਰ ਕੋਈ ਠੋਸ ਨੀਤੀ ਨਹੀਂ ਲਿਆਉਂਦੀ, ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਧਰਨੇ ਵਿੱਚ ਰਜਿੰਦਰ ਸਿੰਘ ਕਲਸੀ, ਸਵਿੰਦਰ ਸਿੰਘ ਹੁੰਝਣ ਅਤੇ ਸੁਮੇਸ਼ ਕੋਛੜ ਸਣੇ ਵੱਡੀ ਗਿਣਤੀ ਵਿੱਚ ਸਨਅਤਕਾਰ ਅਤੇ ਜਥੇਬੰਦੀ ਦੇ ਅਹੁਦੇਦਾਰ ਹਾਜ਼ਰ ਸਨ।

Advertisement

ਸਨਅਤੀ ਖੇਤਰ ਵਿੱਚ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਤ ਕਰਨ ਦੀ ਮੰਗ

ਲੁਧਿਆਣਾ (ਗੁਰਿੰਦਰ ਸਿੰਘ): ਢੰਡਾਰੀ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਪ੍ਰਧਾਨ ਸਤਨਾਮ ਸਿੰਘ ਮੱਕੜ ਦੀ ਅਗਵਾਈ ਹੇਠ ਹਲਕਾ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਹੈ ਕਿ ਸਨਅਤੀ ਖੇਤਰ ਵਿੱਚ ਫਾਇਰ ਬ੍ਰਿਗੇਡ ਦੀਆਂ ਸਹੂਲਤਾਂ ਦਾ ਤੁਰੰਤ ਵਿਸਤਾਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸ਼ੇਰਪੁਰ ਚੌਕ ਤੋਂ ਸਾਹਨੇਵਾਲ ਤੱਕ ਹਜ਼ਾਰਾਂ ਸਨਅਤੀ ਇਕਾਈਆਂ, ਗੋਦਾਮ ਅਤੇ ਵਪਾਰਕ ਅਦਾਰੇ ਸਥਿਤ ਹਨ, ਜਿੱਥੇ ਅੱਗ ਵਰਗੀਆਂ ਦੁਰਘਟਨਾਵਾਂ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਹੋਣੇ ਬੇਹੱਦ ਜ਼ਰੂਰੀ ਹਨ। ਮੌਜੂਦਾ ਸਟੇਸ਼ਨਾਂ ਤੋਂ ਦੂਰੀ ਅਤੇ ਟਰੈਫਿਕ ਕਾਰਨ ਗੱਡੀਆਂ ਦੇ ਲੇਟ ਪਹੁੰਚਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

Advertisement
×