ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ਵਿੱਚ ਡੇਂਗੂ ਤੋਂ ਬਚਾਅ ਬਾਰੇ ਕੈਂਪ
ਇਥੋਂ ਦੇ ਸਿਵਲ ਹਸਪਤਾਲ ਦੀ ਟੀਮ ਨੇ ਅੱਜ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਪ੍ਰੋਗਰਾਮ ਤਹਿਤ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਜਾਗਰੂਕਤਾ ਕੈਂਪ ਲਾਇਆ। ਇਸ ਟੀਮ ਵਿੱਚ ਡਾ. ਗੌਰਵ ਚੌਪੜਾ, ਹੈਲਥ ਇੰਸਪੈਕਟਰ ਡਾ. ਦਿਲਜਿੰਦਰ ਸਿੰਘ ਅਤੇ ਦਿਲਬਹਾਰ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਡੇਂਗੂ ਤੋਂ ਬਚਾਅ ਲਈ ਖੜ੍ਹੇ ਪਾਣੀ ਨੂੰ ਸਾਫ਼ ਰੱਖਣ ਤੋਂ ਇਲਾਵਾ ਦੱਸਿਆ ਕਿ ਬੁਖਾਰ ਹੋਣ ਤੇ ਸਿਰਫ ਪੈਰਾਸਿਟਾਮੋਲ ਦੀ ਗੋਲੀ ਹੀ ਲਈ ਜਾਵੇ। ਇਸ ਤੋਂ ਬਿਨਾਂ ਉਨ੍ਹਾਂ ਡੇਂਗੂ ਬੁਖਾਰ ਦੇ ਲੱਛਣ, ਇਸ ਦੀ ਰੋਕਥਾਮ ਅਤੇ ਇਲਾਜ ਬਾਰੇ ਦੱਸਿਆ।
ਇਸ ਮੌਕੇ ਵਿਦਿਆਰਥੀਆਂ ਨਾਲ ਇਸ ਟੀਮ ਦਾ ਸਵਾਲ-ਜਵਾਬ ਸੈਂਸ਼ਨ ਹੋਇਆ ਤੇ ਮਾਹਿਰਾਂ ਨੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਸਮੂਹ ਟੀਮ ਦਾ ਸਕੂਲ ਵਿੱਚ ਪਹੁੰਚਣ ’ਤੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਸਵਾਗਤ ਕੀਤਾ। ਇਸ ਮੌਕੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਇਹ ਸੈਮੀਨਾਰ ਕਰਵਾਉਣ ਲਈ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਕੂਲ ਦੀ ਪ੍ਰਸ਼ੰਸਾ ਕੀਤੀ।