ਮਲਕ ’ਚ ਡੇਂਗੂ ਤੋਂ ਬਚਾਅ ਸਬੰਧੀ ਕੈਂਪ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਪੰਜਾਬ) ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਸੀ.ਐਚ.ਸੀ ਹਸਪਤਾਲ ਹਠੂਰ ਦੀ ਟੀਮ ਨੇ ਪਿੰਡ ਮਲਕ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਅਮਨ ਸ਼ਰਮਾ ਦੀ ਯੋਗ ਅਗਵਾਈ ਹੇਠ ਡੇਂਗੂ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਵਿਸ਼ੇਸ਼ ਸੈਮੀਨਾਰ...
Advertisement
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਪੰਜਾਬ) ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਸੀ.ਐਚ.ਸੀ ਹਸਪਤਾਲ ਹਠੂਰ ਦੀ ਟੀਮ ਨੇ ਪਿੰਡ ਮਲਕ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਅਮਨ ਸ਼ਰਮਾ ਦੀ ਯੋਗ ਅਗਵਾਈ ਹੇਠ ਡੇਂਗੂ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਵਿਸ਼ੇਸ਼ ਸੈਮੀਨਾਰ ਅਤੇ ਕੈਂਪ ਲਾਇਆ ਗਿਆ। ਸਰਕਾਰੀ ਹਾਈ ਸਕੂਲ ਵਿੱਚ ਰੱਖੇ ਸਮਾਗਮ ’ਚ ਇਸ ਤੋਂ ਇਲਾਵਾ ਨਸ਼ਿਆਂ ਸਬੰਧੀ ਜਾਗਰੁਕਤਾ ਭਾਸ਼ਣ ਵੀ ਕਰਵਾਇਆ ਗਿਆ। ਇਸ ਸਬੰਧੀ ਡਾ. ਅਮਨ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਡੇਂਗੂ, ਚਿਕਨਗੁਣੀਆਂ ਅਤੇ ਮਲੇਰੀਆ ਤੋਂ ਪੀੜ੍ਹਤ ਮਰੀਜ਼ਾਂ ਵਿੱਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਤੋਂ ਬਚਾਅ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement