ਸਕੂਲ ’ਚ ਦੰਦਾਂ ਤੇ ਅੱਖਾਂ ਦਾ ਜਾਂਚ ਕੈਂਪ ਲਾਇਆ
ਇਥੇ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵੱਲੋਂ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਮੈਂਬਰਾਂ ਲਈ ਦੰਦਾਂ ਅਤੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਦੋ ਦਿਨਾ ਕੈਂਪ ਲਗਾਇਆ ਗਿਆ। ਦੰਦਾਂ ਦੀ ਜਾਂਚ ਟੀਮ ਵਿੱਚ (ਬੀ ਡੀ ਐੱਸ, ਐੱਮ ਡੀ ਐੱਸ) ਡਾ. ਰਾਜਿੰਦਰ ਕੁਮਾਰ...
ਇਥੇ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵੱਲੋਂ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਮੈਂਬਰਾਂ ਲਈ ਦੰਦਾਂ ਅਤੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਦੋ ਦਿਨਾ ਕੈਂਪ ਲਗਾਇਆ ਗਿਆ। ਦੰਦਾਂ ਦੀ ਜਾਂਚ ਟੀਮ ਵਿੱਚ (ਬੀ ਡੀ ਐੱਸ, ਐੱਮ ਡੀ ਐੱਸ) ਡਾ. ਰਾਜਿੰਦਰ ਕੁਮਾਰ ਅਤੇ ਡਾ. ਜਸਕਰਨਜੀਤ ਕੌਰ ਸ਼ਾਮਲ ਸਨ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ ਨੂੰਸਹੀ ਤਰੀਕੇ ਨਾਲ ਦੰਦ ਸਾਫ਼ ਕਰਨ, ਸੰਤੁਲਿਤ ਆਹਾਰ ਲੈਣ ਅਤੇ ਦੰਦਾਂ ਦੀ ਨਿਯਮਿਤ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਅੱਖਾਂ ਦੀ ਜਾਂਚ ਡਾ. ਜਪੇਸ਼ ਥਰੇਜਾ ਦੀ ਦੇਖ-ਰੇਖ ਹੇਠ ਕੀਤੀ ਗਈ। ਇਸ ਦੌਰਾਨ ਕਈ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਸਕੂਲ ਚੇਅਰਪਰਸਨ ਕੁਲਵਿੰਦਰ ਕੌਰ ਬੈਨੀਪਾਲ, ਪ੍ਰਧਾਨ ਅਨਿਲ ਕੁਮਾਰ, ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ, ਮੈਨੇਜਰ ਰਮਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਘਲੋਟੀ ਨੇ ਡਾਕਟਰੀ ਟੀਮ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਡਾ. ਮੋਨਿਕਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿਹਤ ਉਪਰਾਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੀ ਅਕਾਦਮਿਕ ਪ੍ਰਗਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

