ਦਿਓਲ ਵੱਲੋਂ ਮਾਣਕਵਾਲ ਦੇ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਦਾ ਐਲਾਨ
ਬੀਤੇ ਦਿਨੀਂ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਤੋਂ ਪਰਤ ਰਹੇ ਸ਼ਰਧਾਲੂਆਂ ਦੇ ਛੋਟਾ ਹਾਥੀ (ਟੈਂਪੂ) ਜਗੇੜਾ ਨਹਿਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਜਿਸ ਦੌਰਾਨ ਪਿੰਡ ਮਾਣਕਵਾਲ ਦੇ 10 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਪੀੜਤ ਪਰਿਵਾਰਾਂ ਪ੍ਰਤੀ ਡੂੰਘੀ...
Advertisement
ਬੀਤੇ ਦਿਨੀਂ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਤੋਂ ਪਰਤ ਰਹੇ ਸ਼ਰਧਾਲੂਆਂ ਦੇ ਛੋਟਾ ਹਾਥੀ (ਟੈਂਪੂ) ਜਗੇੜਾ ਨਹਿਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਜਿਸ ਦੌਰਾਨ ਪਿੰਡ ਮਾਣਕਵਾਲ ਦੇ 10 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅੱਜ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਪੀੜਤ ਪਰਿਵਾਰਾਂ ਲਈ 21 ਹਜ਼ਾਰ ਰੁਪਏ ਫੌਤ ਹੋਏ ਪ੍ਰਤੀ ਜੀਅ ਦੇ ਹਿਸਾਬ ਨਾਲ ਕੁੱਲ 2 ਲੱਖ 10 ਹਜ਼ਾਰ ਰੁਪਏ ਦਿੱਤੇ ਜਾਣਗੇ। ਸ੍ਰੀ ਦਿਓਲ ਨੇ ਕਿਹਾ ਕਿ ਇਹ ਰਕਮ ਭੋਗ ਤੋਂ ਪਹਿਲਾਂ ਮ੍ਰਿਤਕਾਂ ਦੇ ਪਰਿਵਾਰਾਂ ਤੱਕ ਪਹੁੰਚ ਜਾਵੇਗੀ। ਉਨ੍ਹਾ ਸਰਕਾਰ ਨੂੰ ਵੀ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ।
Advertisement
Advertisement
×