ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਮਈ
ਫਿਰੋਜ਼ਪੁਰ ਰੋਡ ਸਥਿਤ ਗੁਰਦੇਵ ਹਸਪਤਾਲ ਕੋਲ ਸੋਮਵਾਰ ਸਵੇਰੇ ਡਿਪਾਰਟਮੈਂਟਲ ਸਟੋਰ ’ਚ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ’ਤੇ ਪੁੱਜ ਗਈਆਂ। ਮੁਲਾਜ਼ਮਾਂ ਨੇ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ।
ਸੂਚਨਾ ਮਿਲਣ ਤੋਂ ਬਾਅਦ ਸਰਾਭਾ ਨਗਰ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਫਾਇਰ ਬ੍ਰਿਗੇਡ ਨੇ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਹੈ। ਰਾਜੂ ਡਿਪਾਰਟਮੈਂਟਲ ਸਟੋਰ ਦੇ ਮਾਲਕ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਕਰਿਆਨੇ ਦਾ ਸਟੋਰ ਹੈ। ਅੱਗ ਲੱਗਣ ਨਾਲ ਦੁਕਾਨ ’ਚ ਪਿਆ ਲਗਭਗ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।