ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 11 ਅਕਤੂਬਰ
ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਦਾ ਵੱਡਾ ਜਥਾ ਸਿੰਘ ਬਾਰਡਰ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਲਈ ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਤੋਂ ਰਵਾਨਾ ਹੋਇਆ। ਜਥੇ ਦੀ ਅਗਵਾਈ ਕਰਮਜੀਤ ਕੌਰ, ਸਰਬਜੀਤ ਕੌਰ ਤੇ ਗੁਰਮੀਤ ਕੌਰ ਨੇ ਕੀਤੀ।
ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਮੋਦੀ ਹਕੂਮਤ ਅੰਦੋਲਨਕਾਰੀਆਂ ਨੂੰ ਦਰੜ ਕੇ ਮਾਰਨ ਦੇ ਰਾਹ ਪੈ ਗਈ ਹੈ ਪਰ ਹਰ ਕੁਰਬਾਨੀ ਦੇ ਕੇ ਵੀ ਇਹ ਘੋਲ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ-ਖੀਰੀ ਹਿੰਸਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ, ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਮੋਹਣਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਡਾਕਟਰ ਗੀਤਿਕਾ ਢੰਡ ਐੱਚਐੱਮਓ ਕਮਿਊਨਿਟੀ ਸਿਹਤ ਕੇਂਦਰ ਡੇਹਲੋਂ ਵੱਲੋਂ ਮਾਨਸਿਕ ਸਿਹਤ ਦਿਵਸ ਮੌਕੇ ਖ਼ੁਸ਼ਕ ਬੰਦਰਗਾਹ ਸਾਹਮਣੇ ਸੈਮੀਨਾਰ ਤੇ ਡਾਕਟਰੀ ਕੈਂਪ ’ਚ ਲੋਕਾਂ ਨੂੰ ਮਾਨਸਿਕ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ।