ਪੱਤਰ ਪ੍ਰੇਰਕ
ਪਾਇਲ, 27 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਜਗਦੇਵ ਸਿੰਘ ਨਸਰਾਲੀ ਨੇ ਦੱਸਿਆ ਕਿ ਖੰਨਾ ਸ਼ਹਿਰ ਤੋਂ ਆਉਂਦਾ ਗੰਦਾ ਨਾਲਾ ਜੋ ਕਿ ਪਿੰਡ ਨਸਰਾਲੀ ਦੇ ਖੇਤਾਂ ਵਿੱਚੋਂ ਲੰਘ ਰਿਹਾ ਹੈ, ਵਿੱਚੋਂ ਗੰਦਾ ਪਾਣੀ ਲੀਕ ਹੋਣ ਕਾਰਨ ਕਿਸਾਨ ਪਰਦੀਪ ਸਿੰਘ ਦੀ ਦੋ ਏਕੜ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮਿਉਂਸਿਪਲ ਕਮੇਟੀ ਖੰਨਾ ਦੇ ਅਧਿਕਾਰੀਆਂ ਨੂੰ ਮਿਲ ਕੇ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ ਕਿ ਗੰਦੇ ਨਾਲੇ ਦੇ ਪਾਣੀ ਨਾਲ ਫਸਲਾਂ ਬਰਬਾਦ ਹੋ ਰਹੀਆਂ ਹਨ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਆਗੂਆਂ ਨੇ ਮੰਗ ਕੀਤੀ ਕਿ ਫ਼ਸਲ ਦੀ ਹੋਈ ਬਰਬਾਦੀ ਦੀ ਭਰਪਾਈ ਕੀਤੀ ਜਾਵੇ।