ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਜੁਲਾਈ
ਗਿਆਸਪੁਰਾ ਦੇ ਸੁੰਦਰ ਨਗਰ ਇਲਾਕੇ ਵਿੱਚ ਅੱਜ ਸ਼ਾਮ ਨੂੰ ਇੱਕ ਸ਼ਰਾਰਤੀ ਅਨਸਰ ਵੱਲੋਂ ਭਗਵਾਨ ਸ਼ਨੀਦੇਵ ਮੰਦਰ ਵਿੱਚ ਮੂਰਤੀ ਨੂੰ ਖੰਡਿਤ ਕੀਤੇ ਜਾਣ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ। ਲੋਕਾਂ ਨੇ ਉਕਤ ਅਨਸਰ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਸਮਾਜ ਸੇਵੀ ਸੰਦੀਪ ਸ਼ੁਕਲਾ ਨੇ ਦੱਸਿਆ ਕਿ ਲੋਕਾਂ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਥਾਣਾ ਡਾਬਾ ਪੁਲੀਸ ਨੂੰ ਦਿੱਤੀ ਗਈ। ਉਧਰ, ਥਾਣਾ ਡਾਬਾ ਵਿੱਚ ਤਾਇਨਾਤ ਸਬ ਇੰਸਪੈਕਟਰ ਹਜ਼ੂਰ ਲਾਲ ਨੇ ਦੱਸਿਆ ਕਿ ਪੁਲੀਸ ਨੂੰ ਹਾਲੇ ਤੱਕ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਉਹ ਪਤਾ ਕਰ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।