ਵਿਧਾਨ ਸਭਾ ਹਲਕਾ ਖੰਨਾ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿਚ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਇਸ ਸਬੰਧੀ ਯਾਦਵਿੰਦਰ ਸਿੰਘ ਯਾਦੂ ਵੱਲੋਂ ਨੇੜਲੇ ਪਿੰਡ ਇਕੋਲਾਹਾ ਵਿਖੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਡੱਟ ਕੇ ਲੜਨ ਲਈ ਵਿਚਾਰਾਂ ਕੀਤੀਆਂ ਗਈਆਂ। ਯਾਦੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਸਾਢੇ ਤਿੰਨ ਸਾਲ ਤੋਂ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਪਿੰਡਾਂ ਦੇ ਵਿਕਾਸ ਲਈ ਇਕ ਵੀ ਪੈਸਾ ਨਹੀਂ ਖਰਚਿਆ ਗਿਆ। ਜਿਸ ਕਰਕੇ ਪਿੰਡਾਂ ਦੇ ਵਿਕਾਸ ਕਾਰਜ ਠੱਪ ਪਏ ਹਨ, ਸੜਕਾਂ, ਗਲੀਆਂ ਨਾਲੀਆਂ ਦਾ ਬਹੁਤ ਮਾੜਾ ਹਾਲ ਹੈ। ਉਨਾਂ ਕਿਹਾ ਕਿ ਅਗਾਮੀਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ ਤਾਂ ਜੋ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਿੰਡਾਂ ਦੇ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾਣ। ਇਸ ਮੌਕੇ ਤੇਜਿੰਦਰ ਸਿੰਘ ਇਕੋਲਾਹਾ, ਪਵਨਜੋਤ ਸਿੰਘ ਹਰਿਓ, ਕੁਲਦੀਪ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ ਲੇਲ੍ਹ, ਜਗਦੀਪ ਸਿੰਘ ਦੀਪੀ, ਪਰਮਪ੍ਰੀਤ ਸਿੰਘ ਕੰਗ, ਮਨਜੋਤ ਸਿੰਘ ਮੋਨੂੰ, ਬਲਜਿੰਦਰ ਸਿੰਘ ਸੇਖੋਂ, ਹਰਪ੍ਰੀਤ ਸਿੰਘ ਕਾਲਾ, ਜੱਸੀ ਕਾਲੀਰਾਓ, ਰਿੱਕੀ ਅਜਨੋਦ, ਗੁਰਮੀਤ ਸਿੰਘ ਬਘੋਰ, ਜਗਦੀਸ਼ ਸਿੰਘ ਦੀਸ਼ਾ, ਪਰਵਿੰਦਰ ਸਿੰਘ ਗਰਚਾ, ਬੇਅੰਤ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਦੇਵ ਸਿੰਘ ਕਾਕਾ, ਅਵਤਾਰ ਸਿੰਘ ਤਾਰ, ਅਮਰੀਕ ਸਿੰਘ, ਰਾਜਵੀਰ ਸਿੰਘ, ਸ਼ਿਆਮ ਸਿੰਘ, ਨਛੱਤਰ ਸਿੰਘ, ਧਰਮ ਸਿੰਘ, ਹੈਪੀ, ਮਨਿੰਦਰ ਸਿੰਘ, ਰੇਸ਼ਮ ਸਿੰਘ, ਸੁਖਦੇਵ ਸਿੰਘ, ਡਾ.ਅਮਨਦੀਪ ਕੁਮਾਰ, ਡਾ. ਮਨਿੰਦਰ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਜਸਵੀਰ ਸਿੰਘ, ਪ੍ਰਗਟ ਸਿੰਘ, ਰਵਿੰਦਰ ਕੁਮਾਰ ਹਾਜ਼ਰ ਸਨ।
+
Advertisement
Advertisement
Advertisement
Advertisement
×