DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਲ ਵਿੱਚ 5 ਕਰੋੜ ਤੋਂ ਵੱਧ ਦੇ ਵਿਕਾਸ ਕਾਰਜ ਕਰਾਏ: ਕੁੰਦਰਾ

ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨੇ ਆਪਣੇ ਇੱਕ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਇਸ ਦੌਰਾਨ ਪ੍ਰਧਾਨ ਕੁੰਦਰਾ ਨੇ ਲੋਕਾਂ ਦੀ ਸਹੂਲਤ ਤੇ ਸ਼ਹਿਰ ਦੇ ਵਿਕਾਸ ਕਾਰਜ ਲਈ ਕਰਵਾਏ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਆਪਣੀਆਂ ਉਪਲੱਬਧੀਆਂ ਦੱਸੀਆਂ।...

  • fb
  • twitter
  • whatsapp
  • whatsapp
Advertisement

ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨੇ ਆਪਣੇ ਇੱਕ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਇਸ ਦੌਰਾਨ ਪ੍ਰਧਾਨ ਕੁੰਦਰਾ ਨੇ ਲੋਕਾਂ ਦੀ ਸਹੂਲਤ ਤੇ ਸ਼ਹਿਰ ਦੇ ਵਿਕਾਸ ਕਾਰਜ ਲਈ ਕਰਵਾਏ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਆਪਣੀਆਂ ਉਪਲੱਬਧੀਆਂ ਦੱਸੀਆਂ।

ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਪਿਛਲੇ ਸਾਲ 24 ਜਨਵਰੀ ਨੂੰ ਉਨ੍ਹਾਂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਇੱਕ ਸਾਲ ਦੇ ਕਾਰਜਕਾਲ ਦੌਰਾਨ ਮਾਛੀਵਾੜਾ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ 5 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮਾਛੀਵਾੜਾ ਦੇ ਕਮਿਊਨਿਟੀ ਸੈਂਟਰ ਦਾ ਨਵੀਨੀਕਰਨ ਕਰਵਾਇਆ ਗਿਆ। ਇਸ ’ਤੇ 65 ਲੱਖ ਰੁਪਏ ਤੋਂ ਵੱਧ ਖ਼ਰਚੇ ਹਨ। ਇਸ ਤੋਂ ਇਲਾਵਾ 15 ਲੱਖ ਰੁਪਏ ਦੀ ਲਾਗਤ ਨਾਲ ਮਾਛੀਵਾੜਾ ਦੇ ਖ਼ਾਲਸਾ ਚੌਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਦਸਹਿਰਾ ਮੈਦਾਨ ਵਿੱਚ ਵੀ ਲੋਕਾਂ ਦੀ ਸਹੂਲਤ ਲਈ ਸੁੰਦਰ ਪਾਰਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਸ਼ਹਿਰ ਵਿੱਚ ਦੋ ਕਰੋੜ ਤੋਂ ਵੱਧ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਬਣਾਈਆਂ ਗਈਆਂ ਹਨ ਅਤੇ ਜ਼ਮੀਨਦੋਜ਼ ਪਾਈਪਾਂ ਪਾਈਆਂ ਹਨ। ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਨਗਰ ਕੌਂਸਲ ਦੀ ਸਭ ਤੋਂ ਵੱਡੀ ਪ੍ਰਾਪਤੀ ਗੁਰੂ ਰਵਿਦਾਸ ਜੀ ਸਿੰਗਲ ਵਿੰਡੋ ਸੁਵਿਧਾ ਹੈ। ਇੱਥੇ ਇੱਕ ਸਾਲ ਵਿਚ ਲੋਕਾਂ ਨੇ ਬਿਜਲੀ ਲਾਈਟਾਂ, ਸੀਵਰੇਜ, ਸਫ਼ਾਈ ਅਤੇ ਹੋਰ ਕੰਮਾਂ ਸਬੰਧੀ 1785 ਸ਼ਿਕਾਇਤਾਂ ਦਰਜ ਕਰਵਾਈਆਂ ਅਤੇ ਸਟਾਫ਼ ਨੇ 1752 ਸ਼ਿਕਾਇਤਾਂ ਦਾ ਨਿਬੇੜਾ ਕਰ ਦਿੱਤਾ ਹੈ।

Advertisement

Advertisement
Advertisement
×