ਜੋਗਿੰਦਰ ਸਿੰਘ ਓਬਰਾਏ
ਖੰਨਾ, 19 ਅਪਰੈਲ
ਇਥੋਂ ਦੀ ਅਨਾਜ ਮੰਡੀ ਵਿਖੇ ਕਣਕ ਦੀ ਨਵੀਂ ਖ਼ਰੀਦ ਪਿਛਲੇ ਦਸ ਦਿਨਾਂ ਤੋਂ ਆਰੰਭ ਹੋ ਗਈ ਹੈ, ਪਰ ਖਰੀਦ ਦੇ ਮਾੜੇ ਪ੍ਰਬੰਧਾਂ, ਲਿਫ਼ਟਿੰਗ, ਬਾਰਦਾਨਾ ਅਤੇ ਅਜੇ ਤੱਕ ਖ਼ਰੀਦੀ ਫ਼ਸਲ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਅੱਜ ਮਾਰਕੀਟ ਕਮੇਟੀ ਦਫ਼ਤਰ ਅੱਗੇ ਅਕਾਲੀ ਦਲ ਵੱਲੋਂ ਕੇਂਦਰੀ ਵਰਕਿੰਗ ਕਮੇਟੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਧਰਨਾ ਲਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ, ਆੜ੍ਹਤੀ ਤੇ ਮਜ਼ਦੂਰ ਸ਼ਾਮਲ ਹੋਏ।