ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧੁੱਸੀ ਬੰਨ੍ਹ: ਸਸਰਾਲੀ ਵਿੱਚ ਫੌਜ ਤੇ ਐੱਨਡੀਆਰਐੱਫ ਦੀਆਂ ਟੀਮਾਂ ਤਾਇਨਾਤ

ਮੰਤਰੀ ਮੁੰਡੀਆਂ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ ਦਾ ਜਾਇਜ਼ਾ ਲਿਆ; ਲੋਕਾਂ ਨੂੰ ਸੁਰੱਖਿਅਤ ਕੱਢਿਆ
ਸਸਰਾਲੀ ਵਿੱਚ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਜਾਂਦੇ ਹੋਏ ਅਧਿਕਾਰੀ। -ਫੋਟੋ: ਹਿਮਾਂਸ਼ੂ ਮਹਾਜਨ
Advertisement
ਸਸਰਾਲੀ ਵਿੱਚ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਜਾਂਦੇ ਹੋਏ ਅਧਿਕਾਰੀ। -ਫੋਟੋ: ਹਿਮਾਂਸ਼ੂ ਮਹਾਜਨ

ਸੂਬੇ ਦੇ ਬਾਕੀ ਜ਼ਿਲਿ੍ਹਆਂ ਵਾਂਗ ਹੁਣ ਲੁਧਿਆਣਾ ਵਿੱਚ ਹੜ੍ਹਾਂ ਦੇ ਹਾਲਾਤ ਵਿਗੜਦੇ ਜਾ ਰਹੇ ਹਨ। ਵੀਰਵਾਰ ਨੂੰ ਸਤਲੁਜ ਦਰਿਆ ਦੇ ਸਸਰਾਲੀ ਪਿੰਡ ਨੇੜੇ ਰਾਹੋਂ ਰੋਡ ’ਤੇ ਇੱਕ ਬੰਨ੍ਹ ਨੂੰ ਨੁਕਸਾਨ ਪੁੱਜਿਆ ਹੈ। ਦਰਿਆ ਦੇ ਤੇਜ਼ ਪਾਣੀ ਦੇ ਵਹਾਅ ਨੇ ਕਾਫ਼ੀ ਜ਼ਮੀਨ ਪਾਣੀ ਵਿੱਚ ਵਹਾਅ ਦਿੱਤੀ ਹੈ। ਜੇਕਰ ਹਾਲੇ ਵੀ ਪਾਣੀ ਘੱਟ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਅੱਧੇ ਲੁਧਿਆਣਾ ਸ਼ਹਿਰ ਵਿੱਚ ਪਾਣੀ ਆ ਜਾਵੇਗਾ । ਹਾਲਾਂਕਿ, ਖਤਰੇ ਨੂੰ ਦੇਖਦੇ ਹੋਏ ਫੌਜ ਤੇ ਐਨਡੀਆਰਐਫ਼ ਦੀ ਟੀਮਾਂ ਮੌਕੇ ’ਤੇ ਪੁੱਜ ਗਈਆਂ ਹਨ। ਨਾਲ ਹੀ ਬੰਨ੍ਹ ਨੂੰ ਨੁਕਸਾਨ ਪੁੱਜਣ ਦਾ ਪਤਾ ਲੱਗਦੇ ਹੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਤੁਰੰਤ ਸਰਕਾਰ ਨੂੰ ਇਸ ਬਾਰੇ ਸੂਚਿਤ ਕੀਤਾ ਅਤੇ ਫੌਜ ਨੂੰ ਬੁਲਾਉਣਾ ਪਇਆ। ਸਸਰਾਲੀ ਕਲੋਨੀ ਖੇਤਰ ਵਿੱਚ ਫੌਜ ਨੇ ਆਪਣਾ ਕੰਮ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਹੀ ਐਨਡੀਆਰਐਫ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਜਿਨ੍ਹਾਂ ਨੇ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਲੈਣਾ ਚਾਹੁੰਦਾ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਥਾਂ ’ਤੇ ਲਿਜਾਣ ਦੀਆਂ ਤਿਆਰੀਆਂ ਕੀਤੀਆਂ ਹਨ ਅਤੇ ਲੋਕਾਂ ਨੂੰ ਉੱਚੀ ਥਾਂ ’ਤੇ ਜਾਣ ਲਈ ਕਿਹਾ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਰਾਹੋਂ ਰੋਡ ’ਤੇ ਸਤਲੁਜ ਦਰਿਆ ਦੇ ਕੰਢੇ ਸਥਿਤ ਸਸਰਾਲੀ ਕਲੋਨੀ ਵਿੱਚ ਸਥਿਤੀ ਪਹਿਲਾਂ ਹੀ ਵਿਗੜਦੀ ਜਾ ਰਹੀ ਸੀ। ਸਤਲੁਜ ਦਰਿਆ ਦਾ ਤੇਜ਼ ਵਹਾਅ ਇਸ ਇਲਾਕੇ ਨੂੰ ਹੋਰ ਵੀ ਨੁਕਸਾਨ ਪਹੁੰਚਾ ਰਿਹਾ ਸੀ। ਬੰਨ੍ਹ ਤੋਂ ਪੰਜਾਹ ਫੁੱਟ ਦੀ ਦੂਰੀ ’ਤੇ ਇੱਕ ਨਵਾਂ ਬੰਨ੍ਹ ਬਣਾਇਆ ਜਾ ਰਿਹਾ ਹੈ। ਜਿਸ ਨੂੰ ਪਾਰ ਕਰਕੇ ਹੁਣ ਪਾਣੀ ਹੋਰ ਅੱਗੇ ਆ ਗਿਆ, ਕੁੱਝ ਏਰੀਆ ਪਾਣੀ ਆਪਣਾ ਨਾਲ ਹੀ ਵਹਾਅ ਕੇ ਲੈ ਗਿਆ ਹੈ। ਜਿਸ ਤੋਂ ਬਾਅਦ ਉੱਥੇ ਲੋਕਾਂ ਬਹੁਤ ਰੌਲਾ ਪਿਆ ਅਤੇ ਸੋਸ਼ਲ ਮੀਡੀਆ ’ਤੇ ਕਈ ਵੀਡੀਓ ਵਾਇਰਲ ਹੋਣ ਲੱਗ ਪਏ ਕਿ ਇਲਾਕੇ ਵਿੱਚ ਬਹੁਤ ਸਾਰਾ ਪਾਣੀ ਆ ਗਿਆ ਹੈ। ਸੂਚਨਾ ਮਿਲਦੇ ਹੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਡੀਸੀ ਉੱਥੇ ਪਹੁੰਚ ਗਏ। ਉੱਥੇ ਸਥਿਤੀ ਨੂੰ ਦੇਖਦੇ ਹੋਏ ਤੁਰੰਤ ਫੌਜ ਬੁਲਾਉਣ ਦਾ ਫੈਸਲਾ ਲਿਆ ਗਿਆ। ਕੁਝ ਸਮੇਂ ਬਾਅਦ, ਫੌਜ ਨੇ ਸਸਰਾਲੀ ਕਲੋਨੀ ਇਲਾਕੇ ਵਿੱਚ ਚਾਰਜ ਸੰਭਾਲ ਲਿਆ। ਫੌਜ ਦੇ ਆਉਣ ਤੋਂ ਪਹਿਲਾਂ, ਪਿੰਡ ਵਾਸੀ ਖੁਦ ਇਸ ਇਲਾਕੇ ਵਿੱਚ ਬੰਨ੍ਹ ਨੂੰ ਮਜ਼ਬੂਤ ਬਣਾਉਣ ਵਿੱਚ ਲੱਗੇ ਹੋਏ ਸਨ। ਲੋਕਾਂ ਨੂੰ ਸੁਰੱਖਿਅਤ ਥਾਂ ’ਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਗੀ ਲੋੜ ਨਹੀਂ, ਉਹਸਾਰੇ ਮਿਲ ਕੇ ਕੰਮ ਕਰ ਰਹੇ ਹਨ। ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਦੁਬਾਰਾ ਸ਼ੁਰੂ ਹੋ ਗਿਆ ਹੈ। ਬੇਸ਼ੱਕ, ਇਸ ਸਮੇਂ ਸਤਲੁਜ ਦਰਿਆ ਦਾ ਵਹਾਅ ਬਹੁਤ ਤੇਜ਼ ਹੈ, ਪਰ ਪੰਜਾਬ ਦੇ ਲੋਕਾਂ ਦੇ ਹੌਸਲੇ ਵੀ ਬੁਲੰਦ ਹਨ। ਫੌਜੀ ਜਵਾਨਾਂ ਨੇ ਹੁਣ ਮੋਰਚਾ ਸੰਭਾਲ ਲਿਆ ਹੈ। ਨੇੜਲੇ ਪਿੰਡਾਂ ਦੇ ਨੌਜਵਾਨ ਵੀ ਮੌਕੇ ’ਤੇ ਪਹੁੰਚ ਗਏ ਹਨ।

Advertisement

Advertisement
Show comments